ਕਿਸ਼ੋਰੀ ਲਾਲ ਗਾਬਾ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਨਿਯੁਕਤ
ਕਿਸ਼ੋਰੀ ਲਾਲ ਗਾਬਾ ਕਾਂਗਰਸ ਦਾ ਸ਼ਹਿਰੀ ਪ੍ਰਧਾਨ ਨਿਯੁਕਤ
Publish Date: Sat, 18 Apr 2026 05:58 PM (IST)
Updated Date: Sun, 19 Apr 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਘੋਲ : ਸੁਰਿੰਦਰ ਸਿੰਘ ਰਾਮਗੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਫਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਅਤੇ ਡਾ. ਅਮਰ ਸਿੰਘ ਦੀ ਰਹਿਨੁਮਾਈ ਹੇਠ ਖਮਾਣੋ ਬਲਾਕ ਦੀ ਮੀਟਿੰਗ ਵਿਚ ਸਰਬਜੀਤ ਸਿੰਘ ਜੀਤੀ, ਬਲਾਕ ਪ੍ਰਧਾਨ ਅਤੇ ਡਾ. ਨਰੇਸ਼ ਚੌਹਾਨ ਦੀ ਮਿਹਨਤ ਸਦਕਾ ਕਿਸ਼ੋਰੀ ਲਾਲ ਗਾਬਾ ਨੂੰ ਖਮਾਣੋ ਸ਼ਹਿਰ ਦਾ ਪ੍ਰਧਾਨ ਬਣਾਇਆ ਗਿਆ ਅਤੇ ਡਾ. ਅਮਰ ਸਿੰਘ ਵੱਲੋਂ ਨਿਯੁਕਤੀ ਪੱਤਰ ਦਿੱਤਾ ਗਿਆ। ਡਾ. ਨਰੇਸ਼ ਚੌਹਾਨ ਤੇ ਕਿਸ਼ੋਰੀ ਲਾਲ ਦੀ ਮਿਹਨਤ ਸਦਕਾ ਖਮਾਣੋ ਸ਼ਹਿਰ ਦੇ ਕਈ ਲੋਕ ਕਾਂਗਰਸ ’ਚ ਸ਼ਾਮਲ ਹੋਏ। ਡਾ. ਅਮਰ ਸਿੰਘ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਬਹੁਮਤ ਦੇ ਕੇ ਕਾਂਗਰਸ ਦੀ ਸਰਕਾਰ ਬਣਾਉਣਗੇ। ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਾਂਗਰਸ ਨੂੰ ਮਜ਼ਬੂਤ ਕਰ ਕੇ ਉਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ। ਇਸ ਮੀਟਿੰਗ ਵਿਚ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਹਰਨੇਕ ਸਿੰਘ ਦੀਵਾਨਾ, ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਸੀਨੀਅਰ ਕਾਂਗਰਸੀ ਆਗੂ ਹਰਬੰਸ ਸਿੰਘ ਪੰਧੇਰ, ਡਾ. ਨਰੇਸ਼ ਚੌਹਾਨ, ਸਾਧਾ ਸਿੰਘ ਗਿੱਲ, ਨੰਬਰਦਾਰ ਨੱਥੂ ਰਾਮ ਨੰਗਲਾਂ ਜ਼ਿਲ੍ਹਾ ਮੀਤ ਪ੍ਰਧਾਨ, ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ, ਹਰਪ੍ਰੀਤ ਸਿੰਘ ਸੋਨੀ, ਨਾਜ਼ਰ ਸਿੰਘ ਰੱਤੋਂ ਪ੍ਰਧਾਨ ਬਲਾਕ ਕਿਸਾਨ ਵਿੰਗ ਖਮਾਣੋਂ, ਨਰਿੰਦਰ ਸ਼ਰਮਾ, ਰਾਕੇਸ਼ ਕੁਮਾਰ ਸਾਬਕਾ ਸਰਪੰਚ ਸੰਘੋਲ, ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ, ਕੌਂਸਲਰ ਗੁਰਿੰਦਰ ਸਿੰਘ ਸੋਨੀ, ਜਗਜੀਤ ਸਿੰਘ ਜੱਗੀ ਰਾਏਪੁਰ, ਨੌਨਿਹਾਲ ਸਿੰਘ ਟੋਡਰਪੁਰ ਤੇ ਕਾਂਗਰਸੀ ਵਰਕਰ ਮੌਜੂਦ ਸਨ।