ਭਾਕਿਯੂ ਸਿੱਧੂਪੁਰ ਦੇ ਬਲਾਕ ਘਨੌਰ ਕਮੇਟੀ ਦੀ ਸਰਬਸੰਮਤੀ ਨਾਲ ਚੋਣ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਘਨੌਰ ਕਮੇਟੀ ਦੀ ਸਰਬਸੰਮਤੀ ਨਾਲ ਚੋਣ
Publish Date: Wed, 20 May 2026 05:07 PM (IST)
Updated Date: Wed, 20 May 2026 05:10 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਘਨੌਰ ਇਕਾਈ ਦੀ ਮਹੱਤਵਪੂਰਨ ਮੀਟਿੰਗ ਗੁਰਦੁਆਰਾ ਕਾਰ ਸੇਵਾ, ਕਸਬਾ ਘਨੌਰ ਵਿਖੇ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਕਲਰ ਭੈਣੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਬੇੜਾ ਨੇ ਦੱਸਿਆ ਕਿ ਪੰਜਾਬ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਸੂਬੇ ਭਰ ਵਿਚ ਬਲਾਕ ਤੇ ਜ਼ਿਲ੍ਹਾ ਪੱਧਰ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਬਲਾਕ ਘਨੌਰ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ। ਚੋਣ ਦੌਰਾਨ ਕਿਸਾਨਾਂ ਦੀ ਸਹਿਮਤੀ ਨਾਲ ਹਰਭਜਨ ਸਿੰਘ ਮੰਜੌਲੀ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਬਲਬੀਰ ਸਿੰਘ ਮੰਡੌਲੀ ਨੂੰ ਜਨਰਲ ਸਕੱਤਰ, ਸਰਬਜੀਤ ਸਿੰਘ ਕਾਮੀ ਕਲਾਂ ਨੂੰ ਖ਼ਜ਼ਾਨਚੀ, ਸੁਰਿੰਦਰ ਸਿੰਘ ਸਰਾਲਾ ਕਲਾਂ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਲੋਚਮਾਂ ਨੂੰ ਪ੍ਰੈੱਸ ਸਕੱਤਰ, ਜਗਦੀਸ਼ ਸਿੰਘ ਨੂੰ ਮੀਤ ਪ੍ਰਧਾਨ, ਗੁਰਜੀਤ ਸਿੰਘ ਨੂੰ ਪ੍ਰਚਾਰ ਸਕੱਤਰ, ਜਸਵੀਰ ਸਿੰਘ ਸਰਾਲਾ ਕਲਾਂ ਨੂੰ ਮੀਤ ਪ੍ਰਧਾਨ, ਜਰਨੈਲ ਸਿੰਘ ਮੰਜੌਲੀ ਨੂੰ ਸੰਗਠਨ ਸਕੱਤਰ ਅਤੇ ਕਮਲਜੀਤ ਸਿੰਘ ਘੁਮਾਣਾ ਨੂੰ ਸਕੱਤਰ ਚੁਣਿਆ ਗਿਆ। ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਬੇੜਾ ਨੇ ਕਿਹਾ ਕਿ ਸਾਰੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਅਤੇ ਮੌਜੂਦ ਕਿਸਾਨਾਂ ਨੇ ਹੱਥ ਖੜ੍ਹੇ ਕਰਕੇ ਨਵੀਂ ਕਮੇਟੀ ਨੂੰ ਪ੍ਰਵਾਨਗੀ ਦਿੱਤੀ। ਇਸ ਮੌਕੇ ਜ਼ਿਲ੍ਹਾ ਯੂਥ ਕਨਵੀਨਰ ਮਨਿੰਦਰ ਸਿੰਘ ਬੱਤੀ, ਇਕਾਈ ਪ੍ਰਧਾਨ ਸੰਤੋਖ ਸਿੰਘ ਰਾਏਪੁਰ, ਤਾਰਾ ਸਿੰਘ ਮੰਡੌਲੀ, ਸੀਨੀਅਰ ਕਿਸਾਨ ਆਗੂ ਬਖਸ਼ੀਸ਼ ਸਿੰਘ ਹਰਪਾਲਪੁਰ, ਬਲਜਿੰਦਰ ਸਿੰਘ ਕਾਮੀ ਕਲਾਂ, ਮਨਜੀਤ ਸਿੰਘ, ਜਗਦੇਵ ਸਿੰਘ, ਦੇਵੀ ਦਿਆਲ ਕਾਮੀ ਕਲਾਂ ਅਤੇ ਨਿਰਮਲ ਸਿੰਘ ਆਦਿ ਹਾਜ਼ਰ ਸਨ।