ਸੋਈ ਵੱਲੋਂ ਸਪੋਰਟਸ ਵਿੰਗ ਦੀ ਨਵੀਂ ਇਕਾਈ ਦਾ ਕੀਤਾ ਗਠਨ
ਕੁਲਦੀਪ ਸਿੰਘ ਝਿੰਜਰ ਦੀ ਅਗਵਾਈ ਹੇਠ ਸੋਈ ਨੇ ਮਾਲਵਾ ਜ਼ੋਨ 3 ਵਿੱਚ ਬਣਾਈ ਮਜ਼ਬੂਤ ਪਕੜ
Publish Date: Mon, 18 May 2026 04:47 PM (IST)
Updated Date: Mon, 18 May 2026 04:48 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਦੀ ਮੌਜੂਦਗੀ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (ਸੋਈ) ਵੱਲੋਂ ਸਪੋਰਟਸ ਵਿੰਗ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਸੋਈ ਦੇ ਜਰਨਲ ਸਕੱਤਰ ਮਨਵਿੰਦਰ ਸਿੰਘ ਵੜੈਚ ਤੇ ਸੋਈ ਮਾਲਵਾ ਜ਼ੋਨ 3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸੋਈ ਵਿੱਚ ਸ਼ਮੂਲੀਅਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਵਿਚ ਵਿਸ਼ਵਾਸ ਜਤਾਇਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਨੌਜਵਾਨਾਂ ਦੇ ਹੱਕਾਂ ਲਈ ਲੜਦਾ ਆਇਆ ਹੈ। ਇਸ ਦੌਰਾਨ ਸੋਈ ਮਾਲਵਾ ਜ਼ੋਨ 3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਨੇ ਕਿਹਾ ਕਿ ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਸੋਈ ਨਾਲ ਜੁੜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੇ ਵਿਦਿਆਰਥੀ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਅਤੇ ਨੀਤੀਆਂ ’ਤੇ ਪੂਰਾ ਭਰੋਸਾ ਰੱਖਦੇ ਹਨ। ਸੋਈ ਦੇ ਜਰਨਲ ਸਕੱਤਰ ਮਨਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿਚ ਸਪੋਰਟਸ ਵਿੰਗ ਦੀ ਨਵੀਂ ਇਕਾਈ ਦਾ ਗਠਨ ਖੇਡਾਂ ਨਾਲ ਜੁੜੇ ਨੌਜਵਾਨਾਂ ਨੂੰ ਇਕ ਮਜ਼ਬੂਤ ਮੰਚ ਦੇਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੋਈ ਵਿਦਿਆਰਥੀਆਂ ਦੀ ਆਵਾਜ਼ ਬਣ ਕੇ ਹਰ ਮਸਲੇ ਨੂੰ ਡਟ ਕੇ ਉਠਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਯੂਨੀਵਰਸਿਟੀ ਵਿਚ ਸੋਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਮਾਲਵਾ ਜ਼ੋਨ 3 ਨਵੇਂ ਅਹੁਦੇਦਾਰ ਥਾਪੇ ਗਏ ਜਿਨ੍ਹਾਂ ਵਿਚ ਅਮਰਿੰਦਰ ਸਿੰਘ ਮਾਨ ਮੀਤ ਪ੍ਰਧਾਨ, ਲਾਲੀ ਸੰਧੂ ਜਨਰਲ ਸਕੱਤਰ, ਦਿਲਪ੍ਰੀਤ ਸਿੰਘ ਗੁਰਨਾ ਮੀਡੀਆ ਇੰਚਾਰਜ ਅਤੇ ਪ੍ਰਦੀਪ ਸਿੰਘ ਧਾਲੀਵਾਲ ਨੂੰ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵੀਂ ਬਣੀ ਸਪੋਰਟਸ ਵਿੰਗ ਇਕਾਈ ਦੇ ਪ੍ਰਧਾਨ ਮਿੰਟੂ ਸਿੰਘ ਸਰਾਂ ਅਤੇ ਮੈਂਬਰਾਂ ਨੇ ਵੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਅਤੇ ਖਿਡਾਰੀਆਂ ਦੇ ਹੱਕਾਂ ਲਈ ਹਮੇਸ਼ਾ ਅੱਗੇ ਰਹਿਣ ਦਾ ਭਰੋਸਾ ਦਿੱਤਾ। ਇਸ ਮੌਕੇ ਯੂਥ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਲੰਗ, ਯੂਥ ਅਕਾਲੀ ਦਲ ਪਟਿਆਲਾ ਸ਼ਹਿਰੀ ਪ੍ਰਧਾਨ ਕਰਨਵੀਰ ਸਿੰਘ ਸਾਹਨੀ , ਪੰਜਾਬੀ ਯੂਨੀਵਰਸਿਟੀ ਦੇ ਸੋਈ ਦੇ ਪ੍ਰਧਾਨ ਹੁਸਨਦੀਪ ਸਿੰਘ ਚਹਿਲ,ਮੀਤ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ, ਚੇਅਰਮੈਨ ਆਸਿਫ ਹਾਂਡਾ , ਖ਼ਾਲਸਾ ਕਾਲਜ ਸੋਈ ਦੇ ਪ੍ਰਧਾਨ ਰਮਨਜੋਤ ਸਿੰਘ ਖਰੌਡ, ਮੀਤ ਪ੍ਰਧਾਨ ਅਕਾਸ਼ਦੀਪ ਸਿੰਘ ਹਰੀਕਾ ਸਕੱਤਰ ਸਾਹਿਬ ਸਿੰਘ ਅਤੇ ਸੋਈ ਦੇ ਸੀਨੀਅਰ ਮੈਂਬਰ ਗੁਰਦੀਪ ਖਨਾਲ, ਮਨਪ੍ਰੀਤ ਸਿੰਘ ਧਾਲੀਵਾਲ, ਗੁਰਸਾਜਨ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਰਹੇ।