ਗਿਆਨ ਗੰਗਾ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ
ਗਿਆਨ ਗੰਗਾ ਸਕੂਲ ’ਚ ਮਨਾਇਆ ਮਜ਼ਦੂਰ ਦਿਵਸ
Publish Date: Sat, 02 May 2026 04:00 PM (IST)
Updated Date: Sun, 03 May 2026 04:05 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਗਿਆਨ ਗੰਗਾ ਇੰਟਰਨੈਸ਼ਨਲ ਸਕੂਲ ਬੱਲਰਾਂ ਵਿਖੇ ਮਜ਼ਦੂਰ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਹਨਤ ਦੇ ਮਹੱਤਵ ਅਤੇ ਮਜ਼ਦੂਰਾਂ ਦੇ ਯੋਗਦਾਨ ਬਾਰੇ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੇ ਆਪਣੇ ਭਾਸ਼ਣ ਰਾਹੀਂ ਦੱਸਿਆ ਕਿ,ਮਿਹਨਤ ਕਰਨ ਵਾਲਾ ਹਰ ਹੱਥ ਸਤਿਕਾਰ ਦੇ ਯੋਗ ਹੁੰਦਾ ਹੈ। ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ ਅਤੇ ਸਾਰੇ ਮਜ਼ਦੂਰ ਦੇਸ਼ ਦੀ ਨਿਰਮਾਣ ਪ੍ਰਕਿਰਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਵਿਦਿਆਰਥੀਆਂ ਵੱਲੋਂ ‘ਮਿਹਨਤ ਦੀ ਮਹਿਮਾ’ ਵਿਸ਼ੇ ‘ਤੇ ਇੱਕ ਸੁੰਦਰ ਨਾਚ ਪੇਸ਼ ਕੀਤਾ ਗਿਆ, ਜਿਸ ਵਿੱਚ ਮਜ਼ਦੂਰਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਦਰਸਾਇਆ ਗਿਆ। ਵਿਦਿਆਰਥੀਆਂ ਨੇ ‘ਮਿਹਨਤ ਦਾ ਸਤਿਕਾਰ’ ਨਾਮਕ ਇੱਕ ਛੋਟੇ ਨਾਟਕ ਰਾਹੀਂ ਇਹ ਸੰਦੇਸ਼ ਦਿੱਤਾ ਕਿ ਸਾਨੂੰ ਘਰੇਲੂ ਸਹਾਇਕਾਂ, ਸਫਾਈ ਕਰਮਚਾਰੀਆਂ ਅਤੇ ਮਜ਼ਦੂਰਾਂ ਦਾ ਹਮੇਸ਼ਾਂ ਆਦਰ ਕਰਨਾ ਚਾਹੀਦਾ ਹੈ।ਇਸ ਮੌਕੇ ‘ਤੇ ਸਕੂਲ ਦੇ ਸਾਰੇ ਚੌਥੀ ਸ਼੍ਰੇਣੀ ਦੇ ਕਰਮਚਾਰੀਆਂ, ਮਾਲੀ, ਸਫਾਈ ਕਰਮਚਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕਿਹਾ ਕਿ “ਮਜ਼ਦੂਰ ਦਿਵਸ ਸਾਨੂੰ ਸਿਖਾਉਂਦਾ ਹੈ ਕਿ ਮਿਹਨਤ ਹੀ ਕਾਮਯਾਬੀ ਦੀ ਕੁੰਜੀ ਹੈ। ਸਾਨੂੰ ਆਪਣੇ ਆਲੇ-ਦੁਆਲੇ ਕੰਮ ਕਰਨ ਵਾਲੇ ਹਰ ਵਿਅਕਤੀ ਦੀ ਮਿਹਨਤ ਦਾ ਸਤਿਕਾਰ ਕਰਨਾ ਚਾਹੀਦਾ ਹੈ।