ਮੁਲਾਜ਼ਮ ਤੇ ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ
Publish Date: Fri, 01 May 2026 04:16 PM (IST)
Updated Date: Fri, 01 May 2026 04:17 PM (IST)
ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ, ਪਟਿਆਲਾ : ਪੀਡਬਲਲਿਊਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ, ਬ੍ਰਾਂਚ ਪਟਿਆਲਾ ਵਲੋਂ ਮਜ਼ਦੂਰ ਦਿਵਸ ਸਪਲਾਈ ਤੇ ਸੈਨੀਟੇਸ਼ਨ ਦੇ ਮੁੱਖ ਦਫ਼ਤਰ ਵਿਖੇ ਮਨਾਇਆ ਗਿਆ। ਮਜ਼ਦੂਰ ਦਿਵਸ ਮਨਾਉਣ ਲਈ ਜਨਤਕ ਜਥੇਬੰਦੀ ਦੇ ਕਨਵੀਨਰ ਦਰਸ਼ਨ ਸਿੰਘ ਬੇਲੂਮਾਜਰਾ, ਸੀਨੀਅਰ ਆਗੂ ਜਸਬੀਰ ਸਿੰਘ ਖੋਖਰ, ਸੂਬਾ ਸਲਾਹਕਾਰ ਰਾਜਪਾਲ ਸਿੰਘ ਲਸੋਈ, ਬ੍ਰਾਂਚ ਪ੍ਰਧਾਨ ਧਰਮਪਾਲ ਸਿੰਘ ਲੌਟ, ਜਤਿੰਦਰ ਬਿੱਟੂ, ਗੁਰਮੀਤ ਸਿੰਘ, ਸੁਖਬੀਰ ਸਿੰਘ, ਲਖਵਿੰਦਰ ਸਿੰਘ, ਦੀਪਕ ਕੁਮਾਰ, ਰਾਮ ਅਧਾਰ, ਕੁਲਦੀਪ ਵਰਮਾ, ਸਵਰਨ ਸਿੰਘ, ਹਾਕਮ ਸਿੰਘ, ਸ਼ੇਰ ਬਹਾਦਰ ਆਦਿ ਸਾਥੀਆਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਧਰਮਪਾਲ ਸਿੰਘ ਲੌਟ ਨੇ ਕਿਹਾ ਕਿ ਮੌਜੂਦਾ ਸਰਕਾਰਾਂ ਉਨਾਂ ਦੇ ਹੱਕਾਂ ਤੇ ਡਾਕਾ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਪੂੰਜੀਪਤੀਆਂ ਦੀਆਂ ਹੱਥ ਠੋਕਾ ਬਣ ਕੇ ਰਹਿ ਗਈਆਂ ਹਨ, ਜਿਨਾਂ ਦੇ ਰਾਜ ਵਿਚ ਗਰੀਬ ਹੋਰ ਗਰੀਬ ਅਤੇ ਅਮੀਰ ਹੋਰ ਅਮੀਰ ਹੋ ਰਿਹਾ ਹੈ। ਇਕੱਠੇ ਹੋਏ ਮੁਲਾਜ਼ਮਾ ਨੇ ਸ਼ਹੀਦਾਂ ਦੀ ਯਾਦ ਵਿਚ ਝੰਡਾ ਚੜਾ ਕੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।