ਫੋਟੋ 10ਪੀਟੀਐਲ: 35 ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਇਸ ਦੁਨੀਆ ’ਤੇ ਜੋ ਵੀ ਇਨਸਾਨ ਆਇਆ ਹੈ, ਉਸ ਨੇ ਇਕ ਨਾ ਇਕ ਦਿਨ ਇਸ ਰੰਗਲੀ ਦੁਨੀਆ ਤੋਂ ਰੁਖ਼ਸਤ ਹੋ ਜਾਣਾ ਹੈ, ਪਰ ਸਮਾਜ ’ਚ ਕਈ ਅਜਿਹੀਆਂ ਸ਼ਖ਼ਸੀਅਤਾਂ ਜਨਮ ਲੈਂਦੀਆਂ ਹਨ, ਜਿਨ੍ਹਾਂ ਵੱਲੋਂ ਸਮਾਜ ਸੇਵਾ ਲਈ ਕੀਤੇ ਕੰਮਾਂ ਲਈ ਉਹ ਜਿੱਥੇ ਅਮਰ ਹੋ ਜਾਂਦੇ ਹਨ ਉੱਥੇ ਰਹਿੰਦੀ ਦੁਨੀਆ ਤੱਕ ਲੋਕ ਉਨ੍ਹਾਂ ਦਾ ਨਾਂ ਬਡ਼ੇ ਆਦਰ ਤੇ ਸਤਿਕਾਰ ਨਾਲ ਲੈਂਦੇ ਰਹਿੰਦੇ ਹਨ। ਮਰਹੂਮ ਸਰਦਾਰ ਲਾਲ ਸਿੰਘ ਵੀ ਇਕ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਲੋਕ ਸੇਵਾ ਨਾਲ ਰਾਜਨੀਤੀ ਦੇ ਖੇਤਰ ’ਚ ਆਪਣੇ ਪਰਿਵਾਰ ਦਾ ਨਾਮ ਬੁਲੰਦੀਆਂ ’ਤੇ ਪਹੁੰਚਾਇਆ ਹੈ, ਉੱਥੇ ਹੀ ਆਪਣੀ ਕਾਂਗਰਸ ਪਾਰਟੀ ਲਈ ਉਹ ਸਦਾ ਥੰਮ ਦਾ ਕੰਮ ਕਰਦੇ ਸਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਅੱਜ ਗੁਰਦੁਆਰਾ ਮੋਤੀ ਬਾਗ ਪਟਿਆਲਾ ਵਿਖੇ ਲਾਲ ਸਿੰਘ ਸਾਬਕਾ ਕੈਬਨਿਟ ਮੰਤਰੀ ਨੂੰ ਸ਼ਰਧਾਂਰਲੀਆਂ ਭੇਟ ਕੀਤੀਆਂ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਾਕਾ ਰਾਜਿੰਦਰ ਸਿੰਘ ਨਾਲ ਫੋਨ ’ਤੇ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਲਾਲ ਸਿੰਘ ਨੂੰ ਸਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜਾਣਾ ਜਿੱਥੇ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ, ਉੱਥੇ ਹੀ ਕਾਂਗਰਸ ਪਾਰਟੀ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ. ਲਾਲ ਸਿੰਘ ਦੇ ਚਲੇ ਜਾਣ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਉਨ੍ਹਾਂ ਦੇ ਸਪੁੱਤਰ ਕਾਕਾ ਰਾਜਿੰਦਰ ਸਿੰਘ ਨੂੰ ਪੂਰਾ ਸਹਿਯੋਗ ਦੇਵੇਗੀ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਾ ਕੇ ਚੱਲੇਗੀ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ. ਲਾਲ ਸਿੰਘ ਇਕ ਬੇਦਾਗ ਸ਼ਖ਼ਸੀਅਤ ਸਨ ਉਨ੍ਹਾਂ ਨਾਲ ਮੇਰਾ ਸਮਾਜਿਕ ਤੌਰ ’ਤੇ ਬਹੁਤ ਡੂੰਘਾ ਰਿਸ਼ਤਾ ਸੀ। ਇਸ ਮੌਕੇ ਸੁਖਪਾਲ ਸਿੰਘ ਖਹਿਰਾ, ਪ੍ਰਨੀਤ ਕੌਰ ਸਾਬਕਾ ਮੈਂਬਰ ਪਾਰਲੀਮੈਂਟ, ਖੇਤੀਬਾਡ਼ੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਹਰਿੰਦਰਪਾਲ ਸਿੰਘ ਹੈਰੀਮਾਨ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਡਾ. ਅਮਰ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ, ਦਲਬੀਰ ਗੋਲਡੀ, ਬਲਵਿੰਦਰ ਸਿੰਘ ਧਾਲੀਵਾਲ, ਸੰਦੀਪ ਸੰਧੂ, ਹਰਦੇਵ ਰੋਸ਼ਾ, ਅਮਰਿੰਦਰ ਸਿੰਘ ਬਜਾਜ, ਮਲਕੀਤ ਸਿੰਘ ਦਾਖਾ, ਭਰਤਇੰਦਰ ਸਿੰਘ ਚਹਿਲ, ਹੰਸ ਰਾਜ ਜੋਸ਼ਨ, ਸ਼ਮਸ਼ੇਰ ਸਿੰਘ ਦੁੱਲੋ, ਸੁਰਜੀਤ ਸਿੰਘ ਕਾਕਾ ਲੋਹਗਡ਼, ਬਲਵੀਰ ਸਿੰਘ ਸਿੱਧੂ, ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ, ਰਾਣਾ ਗੁਰਜੀਤ ਸਿੰਘ, ਸਾਧੂ ਸਿੰਘ ਧਰਮਸੋਤ, ਮਦਨ ਲਾਲ ਜਲਾਲਪੁਰ, ਵਿਕਰਮ ਚੌਧਰੀ, ਗੁਰਸ਼ਰਨ ਕੌਰ ਰੰਧਾਵਾ ਪੰਜਾਬ ਪ੍ਰਧਾਨ ਮਹਿਲਾ ਕਾਂਗਰਸ, ਮੁਹੰਮਦ ਸਦੀਕ, ਅਜੀਤ ਇੰਦਰ ਮੋਫਰ, ਕੁਲਜੀਤ ਸਿੰਘ ਨਾਗਰਾ, ਗੁਰਮੀਤ ਸਿੰਘ ਸੋਢੀ, ਕਬੀਰ ਦਾਸ, ਕਿਸਾਨ ਆਗੂ ਸਤਨਾਮ ਸਿੰਘ ਬਹਿਰੂ, ਬੂਟਾ ਸਿੰਘ ਸ਼ਾਦੀਪੁਰ, ਸੁਰਿੰਦਰ ਮਿੱਤਲ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌਡ਼ੇਮਾਜਰਾ, ਗੁਰਲਾਲ ਘਨੌਰ ਵਿਧਾਇਕ, ਸਿਮਰਜੀਤ ਕੌਰ ਪਠਾਣਮਾਜਰਾ, ਗੁਰਮੀਤ ਸਿੰਘ ਔਜਲਾ ਮੈਂਬਰ ਪਾਰਟੀਮੈਂਟ, ਰਾਜ ਕੁਮਾਰ ਡਕਾਲਾ, ਪੰਡਿਤ ਜਗਦੀਸ਼ ਸ਼ਰਮਾ, ਭੁਪਿੰਦਰ ਸਿੰਘ ਕਾਂਗਰਸੀ ਆਗੂ, ਵਿਸ਼ਨੂੰ ਸ਼ਰਮਾ, ਜੀਤ ਸਿੰਘ ਮੀਰਾਂਪੁਰ, ਗੁਰਮੇਲ ਸਿੰਘ ਫਰੀਦਪੁਰ, ਬਿਕਰਮ ਸਿੰਘ ਫਰੀਦਪੁਰ, ਸੁਖਦੇਵ ਸਿੰਘ ਪਠਾਣਮਾਜਰਾ, ਗੁਰਮੇਲ ਸਿੰਘ ਬੋਸਰ, ਮੋਹਿਤ ਮਹਿੰਦਰਾ ਆਦਿ ਤੋਂ ਇਲਾਵਾ ਪੰਜਾਬ ਭਰ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਵੱਖ ਵੱਖ ਰਾਜਨੀਤਿਕ ਆਗੂਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਸਾਕ ਸਬੰਧੀਆਂ, ਧਾਰਮਿਕ ਜਥੇਬੰਦੀਆਂ ਦੇ ਆਗੂਆਂ, ਵਪਾਰ ਮੰਡਲ ਦੇ ਆਗੂਆਂ ਨੇ ਸ. ਲਾਲ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।