ਅਕਾਲੀ ਦਲ ਛੱਡ ਕਾਂਗਰਸ ’ਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਛੱਡ ਕਾਂਗਰਸ ਵਿੱਚ ਹੋਏ ਸ਼ਾਮਿਲ
Publish Date: Wed, 01 Apr 2026 07:26 PM (IST)
Updated Date: Wed, 01 Apr 2026 07:28 PM (IST)
ਗਰਗ, ਪੰਜਾਬੀ ਜਾਗਰਣ, ਅਮਲੋਹ : ਕਾਕਾ ਰਣਦੀਪ ਸਿੰਘ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ ਵਿਚ ਕਰਮਜੀਤ ਸਿੰਘ ਰੰਧਾਵਾ ਪ੍ਰਧਾਨ ਗੁਰਦੁਆਰਾ ਸਾਹਿਬ ਅਮਲੋਹ, ਗੁਰਲਾਲ ਸਿੰਘ ਖ਼ਜ਼ਾਨਚੀ, ਸੂਬੇਦਾਰ ਕੇਵਲ ਸਿੰਘ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਚਰਨਜੀਤ ਸਿੰਘ, ਪਰਮਜੀਤ ਸਿੰਘ, ਕਰਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਮੀਤ ਸਿੰਘ ਮੱਕੂ ਵੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਕਾਂਗਰਸ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਕੌਂਸਲਰ ਗੁਰਮੀਤ ਕੌਰ, ਰੂਪ ਸਿੰਘ ਫੌਜੀ, ਕੌਂਸਲਰ ਕੁਲਵਿੰਦਰ ਸਿੰਘ, ਕੌਂਸਲਰ ਪੂਨਮ ਜਿੰਦਲ, ਕੌਂਸਲਰ ਜਸਵਿੰਦਰ ਸਿੰਘ, ਹੈਪੀ ਸੂਦ ਸਾਬਕਾ ਨਗਰ ਕੌਂਸਲ ਪ੍ਰਧਾਨ, ਮਹਿੰਦਰ ਪਜਨੀ, ਰਾਕੇਸ਼ ਕੁਮਾਰ ਗੋਗੀ, ਪੰਮੀ ਜਿੰਦਲ, ਬਲਜਿੰਦਰ ਘੁੱਕਰੀ, ਹਰਦੀਪ ਬਦੇਸ਼ਾਂ, ਗੌਰਵ ਪ੍ਰਭਾਕਰ, ਗੁਰਦਿੱਤ ਸਿਵਾ, ਹਰਵਿੰਦਰ ਸਿੰਘ, ਮਾਸਟਰ ਸਰਵਨ ਸਿੰਘ, ਗੁਰਬਚਨ ਕਾਹਨਪੁਰਾ ਲਵਪ੍ਰੀਤ ਕਾਹਨਪੁਰਾ, ਸੁੱਖਾ ਖੁੰਮਣਾ, ਪੀ ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵਾਰਡ ਵਾਸੀ ਮੌਜੂਦ ਸਨ ।