ਯੂਨੀਵਰਸਿਟੀ ਕਾਲਜ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
Publish Date: Sat, 14 Feb 2026 05:33 PM (IST)
Updated Date: Sat, 14 Feb 2026 05:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਪਾਠ ਕਰਵਾਇਆ ਗਿਆ ਤਾਂ ਜੋ ਵਿਦਿਆਰਥੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜ ਸਕਣ ਅਤੇ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾ ਸਕਣ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਵਿਦਿਆਰਥੀਆਂ ਦੀ ਭਲਾਈ, ਕਾਲਜ ਦੇ ਵਿਕਾਸ ਅਤੇ ਵਾਧੇ ਲਈ ਅਰਦਾਸ ਕੀਤੀ ਗਈ ਅਤੇ ਕਾਲਜ ਦੀਆਂ ਪ੍ਰਾਪਤੀਆਂ ਲਈ ਸ਼ੁਕਰਾਨਾ ਵੀ ਕੀਤਾ ਗਿਆ। ਪਾਠ ਦੀ ਸਮਾਪਤੀ ਉਪਰੰਤ ਸ਼ਬਦ ਕੀਰਤਨ ਹੋਇਆ। ਭੋਗ ਉਪਰੰਤ ‘ਗੁਰੂ ਕਾ ਲੰਗਰ’ ਵਰਤਾਇਆ ਗਿਆ। ਪ੍ਰਬੰਧਕੀ ਟੀਮ ਦੀ ਕੋਆਰਡੀਨੇਟਰ ਡਾ. ਜਸਪ੍ਰੀਤ ਕੌਰ ਅਤੇ ਪੂਰੀ ਟੀਮ ਨੇ ਆਏ ਹੋਏ ਪਤਵੰਤੇ ਮਹਿਮਾਨਾਂ ਅਤੇ ਸਾਰੇ ਸ਼ਿਰਕਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਵੱਡੀ ਗਿਣਤੀ ਵਿੱਚ ਹਾਜ਼ਰੀ ਰਹੀ। ਇਹ ਸਮਾਗਮ ਵਿਦਿਆਰਥੀਆਂ ਵਿੱਚ ਅਧਿਆਤਮਕ ਜਾਗਰੂਕਤਾ ਅਤੇ ਗੁਰਮਤਿ ਸਿੱਖਿਆਵਾਂ ਨੂੰ ਫੈਲਾਉਣ ਵੱਲ ਇੱਕ ਸ਼ਾਨਦਾਰ ਕਦਮ ਸਾਬਤ ਹੋਇਆ।