ਪੰਜਾਬੀ ਲਿਖਾਰੀ ਸਭਾ ਦੀ ਮੀਟਿੰਗ ’ਚ ਚੱਲਿਆ ਰਚਨਾਵਾਂ ਦਾ ਦੌਰ
ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਮੀਟਿੰਗ ’ਚ ਸਾਹਿਤਕ ਚਰਚਾ, ਰਚਨਾਵਾਂ ਦਾ ਦੌਰ ਚੱਲਿਆ
Publish Date: Fri, 15 May 2026 04:34 PM (IST)
Updated Date: Fri, 15 May 2026 04:36 PM (IST)

ਗਰਗ, ਪੰਜਾਬੀ ਜਾਗਰਣ, ਅਮਲੋਹ : ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਮਾਸਿਕ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਸਭਾ ਦੇ ਪ੍ਰਧਾਨ ਉਪਕਾਰ ਸਿੰਘ ਦਿਆਲਪੁਰੀ ਨੇ ਕੀਤੀ। ਇਸ ਦੌਰਾਨ ਜ਼ੋਰਾਵਰ ਸਿੰਘ ਪੰਛੀ ਦਾ ਗਾਇਆ ਭਗਤ ਕਬੀਰ ਜੀ ਦੇ ਸ਼ਬਦ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਸਭਾ ਵੱਲੋਂ ਗੁਰਪ੍ਰੀਤ ਸਿੰਘ ਬੀੜ ਕਿਸ਼ਨ ਨੂੰ ਪੁਸਤਕ ਰਿਲੀਜ਼ ਕਰਨ ’ਤੇ ਵਧਾਈ ਦਿੱਤੀ ਗਈ। ਮੀਟਿੰਗ ਦੌਰਾਨ ਇਕ ਸ਼ੋਕ ਮਤੇ ਰਾਹੀਂ ਨਾਮਵਰ ਲੇਖਕ ਤੇ ਕਵਿਸ਼ਰ ਪ੍ਰੀਤ ਸਿੰਘ ਸੰਦਲ, ਕਹਾਣੀਕਾਰ ਮੁਖਤਿਆਰ ਸਿੰਘ ਦੀ ਪਤਨੀ ਚਰਨਜੀਤ ਕੌਰ ਅਤੇ ਲੇਖਕ ਤੇ ਪੱਤਰਕਾਰ ਸੁਖਵਿੰਦਰ ਸਿੰਘ ਭਾਦਲਾ ਦੇ ਭਰਾ ਅਵਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਗਿਆ ਅਤੇ ਦੋ ਮਿੰਟ ਦਾ ਮੋਨ ਧਾਰਿਆ ਗਿਆ। ਰਚਨਾਵਾਂ ਦੇ ਦੌਰ ਦੌਰਾਨ ਅਮਰ ਸਿੰਘ ਸੈਂਪਲਾਂ, ਬਘੇਲ ਸਿੰਘ ਚੰਦਨ, ਜ਼ੋਰਾਵਰ ਸਿੰਘ ਪੰਛੀ, ਇੰਦਰਜੀਤ ਕੌਰ ਲੋਟੇ, ਰਾਜ ਸਿੰਘ ਬਧੌਛੀਂ, ਜਗਜੀਤ ਸਿੰਘ ਗੁਰਮ, ਗੁਰਪ੍ਰੀਤ ਸਿੰਘ ਬੀੜ, ਲੋਕ ਨਾਥ ਸ਼ਰਮਾ, ਉਪਕਾਰ ਸਿੰਘ ਦਿਆਲਪੁਰੀ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਪੜ੍ਹੀਆਂ ਗਈਆਂ ਰਚਨਾਵਾਂ ’ਤੇ ਹਾਜ਼ਰ ਲੇਖਕਾਂ ਵੱਲੋਂ ਉਸਾਰੂ ਪੜਚੋਲ ਕੀਤੀ ਗਈ ਅਤੇ ਕੀਮਤੀ ਸੁਝਾਅ ਦਿੱਤੇ ਗਏ। ਇਸ ਮੌਕੇ ਮੀਡੀਆ ਸਲਾਹਕਾਰ ਨਰਿੰਦਰ ਭਾਟੀਆ, ਪਰਮਜੀਤ ਸਿੰਘ ਧੀਮਾਨ, ਚੰਨਪ੍ਰੀਤ ਸਿੰਘ ਗਿੱਲ ਅਤੇ ਤੇਜਪਾਲ ਸਿੰਘ ਮਰਜਾਰਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਜਗਜੀਤ ਸਿੰਘ ਗੁਰਮ ਅਤੇ ਗੁਰਪ੍ਰੀਤ ਸਿੰਘ ਬੀੜ ਕਿਸ਼ਨ ਨੇ ਚਲਾਈ।