ਸਵੈ-ਸਹਾਇਤਾ ਸਮੂਹਾਂ ਨੂੰ 1.10 ਕਰੋੜ ਦੀ ਕਰਜ਼ਾ ਰਾਸ਼ੀ ਜਾਰੀ
ਸਵੈ-ਸਹਾਇਤਾ ਸਮੂਹਾਂ ਨੂੰ 1. 10 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਜਾਰੀ
Publish Date: Sat, 17 Jan 2026 07:08 PM (IST)
Updated Date: Sat, 17 Jan 2026 07:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਵੈ ਸਹਾਇਤਾ ਸਮੂਹਾਂ ਲਈ ਕਰਜ਼ਾ ਮੇਲਾ ਲਗਾਇਆ ਗਿਆ। ਇਸ ਮੇਲੇ ਵਿਚ ਲਗਭਗ 74 ਸਵੈ ਸਹਾਇਤਾ ਸਮੂਹਾਂ ਨੂੰ ਕਰਜਾ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਰੇਕ ਸਵੈ ਸਹਾਇਤਾ ਸਮੂਹ ਨੂੰ 2.35 ਲੱਖ ਰੁਪਏ ਦੇ ਹਿਸਾਬ ਨਾਲ ਲਗਭਗ 1 ਕਰੋੜ 10 ਲੱਖ 60 ਹਜ਼ਾਰ ਰੁਪਏ ਦੀ ਰਾਸ਼ੀ, ਵੱਖ-ਵੱਖ ਕੰਮਾਂ ਜਿਵੇਂ ਕਿ ਸਿਲਾਈ ਦਾ ਕੰਮ, ਡੇਅਰੀ ਦਾ ਕੰਮ, ਬਿਊਟੀ ਪਾਰਲਰ ਦਾ ਕੰਮ, ਕੱਪੜਾ ਵੇਚਣ ਦਾ ਕੰਮ, ਜੂਟ ਦਾ ਕਾਰੋਬਾਰ, ਸ਼ਹਿਦ ਦਾ ਕੰਮ ਅਤੇ ਆਚਾਰ ਬਣਾ ਕੇ ਵੇਚਣ ਦਾ ਕੰਮ ਆਦਿ ਸ਼ੁਰੂ ਕਰਨ ਲਈ ਕਰਜ਼ੇ ਵਜੋ ਦਿੱਤੇ ਗਏ। ਉਨ੍ਹਾਂ ਦੱਸਿਆ ਪੰਜਾਬ ਗ੍ਰਾਮੀਣ ਬੈਂਕ, ਕੋਆਪਰੇਟਿਵ ਬੈਂਕ, ਐਚਡੀਐਫਸੀ ਬੈਂਕ ਅਤੇ ਯੂਕੋ ਬੈਂਕ ਆਦਿ ਬੈਂਕਾਂ ਵੱਲੋਂ ਵੱਖ-ਵੱਖ ਪਿੰਡਾਂ ਵਿਚ ਬਣੇ ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ੇ ਦੇ ਸ਼ੈਂਕਸ਼ਨ ਪੱਤਰ ਵੰਡੇ ਗਏ। ਇਸ ਮੌਕੇ ਪੀਐਸਆਰ ਐਲ ਸਕੀਮ ਦੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕਮਲਦੀਪ ਕੌਰ ਨੇ ਐਫਆਈ ਜ਼ਿਲ੍ਹਾ ਇੰਚਾਰਜ ਕਿਰਨਦੀਪ ਸਿੰਘ ਦਾ ਇਸ ਸ਼ਲਾਘਾਯੋਗ ਕੰਮ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸਮੂਹ ਬੈਂਕ ਕਰਮਚਾਰੀ ਅਤੇ ਪੀਐਸਆਰਐਲ ਐਮ ਦੇ ਕਰਮਚਾਰੀ ਵੀ ਮੌਜੂਦ ਸਨ।