ਪਟਿਆਲਾ ’ਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ
ਪਟਿਆਲਾ ’ਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ
Publish Date: Wed, 06 May 2026 04:15 PM (IST)
Updated Date: Wed, 06 May 2026 04:17 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨਿਰਦੇਸ਼ਾਂ ਅਨੁਸਾਰ ਤੇ ਅਵਤਾਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅਗਵਾਈ ਹੇਠ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ ਫੌਜਦਾਰੀ ਕੰਪਾਊਂਡੇਬਲ ਕੇਸ ਤੇ ਹੋਰ ਦੀਵਾਨੀ ਝਗੜੇ ਤੇ ਅਦਾਲਤਾਂ ’ਚ ਲੰਬਿਤ ਕੇਸਾਂ ਨਾਲ ਸਬੰਧਤ ਟ੍ਰਿਬਿਊਨਲ ਨਾਲ ਸਬੰਧਤ ਕੇਸਾਂ ਲਈ ਨੈਸ਼ਨਲ ਲੋਕ ਅਦਾਲਤ 9 ਮਈ ਨੂੰ ਜ਼ਿਲ੍ਹਾ ਪਟਿਆਲਾ ’ਚ ਲਗਾਈ ਜਾਵੇਗੀ। ਇਸ ਮੰਤਵ ਲਈ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਨਿਆਂਇਕ ਅਦਾਲਤਾਂ ਦੇ ਬੈਂਚਾਂ ਦਾ ਗਠਨ ਕੀਤਾ ਜਾਵੇਗਾ। ਅਸ਼ੋਕ ਕੁਮਾਰ ਚੋਹਾਨ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਢਲਾ ਉਦੇਸ਼ ਸਮਝੌਤਿਆਂ ਰਾਹੀਂ ਝਗੜਿਆਂ ਨੂੰ ਸੁਲਝਾਉਣਾ ਹੈ। ਇਸ ਸਬੰਧੀ ਹੋਰ ਵਿਸਤ੍ਰਿਤ ਜਾਣਕਾਰੀ ਵੈਬਸਾਈਟ www.pulsa.gov.in ਜਾਂ NALSA ਹੈਲਪਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਲਈ ਜਾ ਸਕਦੀ ਹੈ ।