ਦੇਸੀ ਪਿਸਤੌਲ ਸਣੇ ਇਕ ਵਿਅਕਤੀ ਕਾਬੂ
ਦੇਸੀ ਪਿਸਤੌਲ ਸਮੇਤ ਇੱਕ ਵਿਅਕਤੀ ਕਾਬੂ
Publish Date: Sat, 16 May 2026 04:34 PM (IST)
Updated Date: Sun, 17 May 2026 04:01 AM (IST)

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ. ਰਵਜੋਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਹਿਰਾਗਾਗਾ ਦੀ ਪੁਲਿਸ ਵੱਲੋਂ ਅਸਲਾ ਐਕਟ ਅਧੀਨ ਦੋਸ਼ੀ ਮਨਦੀਪ ਸਿੰਘ ਵਾਸੀ ਭਟਾਲ ਕਲਾ, ਥਾਣਾ ਲਹਿਰਾ ਦੇ ਖਿਲਾਫ ਮੁਕਦਮਾ ਦਰਜ ਕਰਦਿਆਂ ਦੋਸ਼ੀ ਪਾਸੋਂ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ। ਇਸ ਤੋਂ ਇਲਾਵਾ ਆਬਕਾਰੀ ਐਕਟ ਅਧੀਨ ਭਗੌੜਾ ਚੱਲ ਰਹੇ ਜਸਵੰਤ ਸਿੰਘ ਵਾਸੀ ਜਲੂਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਡਾ. ਗਰੇਵਾਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਪਿਛਲੇ ਹਫਤੇ ਦੌਰਾਨ ਨਸ਼ਾ ਤਸਕਰਾਂ ਖ਼ਿਲਾਫ਼ ਦੋ ਮੁਕਦਮੇ ਦਰਜ ਰਜਿਸਟਰਡ ਕਰਕੇ 4 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ। ਤਿੰਨ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛਡਾਊ ਸੈਂਟਰ ’ਚ ਦਾਖਲ ਕਰਵਾਇਆ ਗਿਆ ਤੇ 13 ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਓਟ ਸੈਂਟਰ ਤੋਂ ਦਵਾਈ ਵੀ ਦਲਾਈ ਗਈ। ਇਸ ਤੋਂ ਇਲਾਵਾ ਨਾਕੇ ਬੰਦਿਆਂ ਦੌਰਾਨ 61 ਟਰੈਫਿਕ ਚਲਾਨ ਕੀਤੇ ਗਏ ਹਨ। ਡੀਐੱਸਪੀ ਲਹਿਰਾ ਪਲਵਿੰਦਰ ਸਿੰਘ ਨੇ ਪਬਲਿਕ ਨੂੰ ਨਸ਼ਾ ਵਿਰੋਧੀ ਮੁਹਿੰਮ ’ਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੁਹਤਬਰ ਪੁਰਸ਼ਾਂ ਨਾਲ ਮੀਟਿੰਗ ਕਰਕੇ ਆਮ ਪਬਲਿਕ ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ਿਆਂ ਦੇ ਮਾੜੇ ਕੋਹੜ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।