ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
Publish Date: Wed, 06 May 2026 05:28 PM (IST)
Updated Date: Wed, 06 May 2026 05:29 PM (IST)

ਫ਼ੋਟੋ ਫ਼ਾਈਲ : 5 ਸ਼੍ਰੀ ਵਿਸ਼ਵਕਰਮਾ ਸਭਾ ਦੇ ਪ੍ਰਧਾਨ ਤੇ ਹੋਰ ਮੈਂਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਨ ਮੌਕੇ ਲੱਡੂ ਵੰਡਦੇ ਹੋਏ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੀ ਵਿਸ਼ਵਕਰਮਾ ਸਮਾਜ ਭਲਾਈ ਸਭਾ ਫਤਹਿਗੜ੍ਹ ਸਾਹਿਬ ਵੱਲੋਂ ਖਾਲਸਾ ਰਾਜ ਦੇ ਉਸਰੀਏ ਤੇ ਸਿੱਖ ਕੌਮ ਦੇ ਮਹਾਨ ਨਾਇਕ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸਰਹਿੰਦ ਜੀਟੀ ਰੋਡ ’ਤੇ ਸਥਿਤ ਮੈਕੇਨਿਕ ਵਰਕਸ਼ਾਪ ’ਚ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਪੰਥਕ ਹਿੱਤਾਂ ਲਈ ਮੁਗਲਾਂ ਵਿਰੁੱਧ ਲੜੀਆਂ ਲੜਾਈਆਂ ਤੇ ਕੁਰਬਾਨੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਸਮਾਗਮ ਦੌਰਾਨ ਖੁਸ਼ੀ ’ਚ ਲੱਡੂ ਵੰਡੇ ਗਏ ਅਤੇ ਮਾਰਕੀਟ ਵਾਲਿਆਂ ਦੇ ਸਹਿਯੋਗ ਨਾਲ ਲੱਡੂਆਂ ਤੇ ਬਿਸਕੁਟਾਂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਬੁਲਾਰਿਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵਰਗੇ ਸੂਰਬੀਰ ਯੋਧਿਆਂ ਦੀ ਸਿੱਖ ਪੰਥ ਲਈ ਮਹਾਨ ਦੇਣ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਜਿਹੇ ਮਹਾਨ ਜਰਨੈਲਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਭਾ ਦੇ ਪ੍ਰਧਾਨ ਜਸਵੰਤ ਸਿੰਘ, ਚੇਅਰਮੈਨ ਮਾਸਟਰ ਹਰਜੀਤ ਸਿੰਘ, ਜੱਗਾ ਸਿੰਘ ਚਨਾਰਥਲ, ਮਾਸਟਰ ਰਾਮ ਸਿੰਘ ਸਾਨੀਪੁਰ, ਜਰਨੈਲ ਸਿੰਘ, ਵਰਖਾ ਸਿੰਘ, ਹਰਪ੍ਰੀਤ ਸਿੰਘ ਹੈਪੀ, ਗੁਰਸੇਵਕ ਸਿੰਘ, ਜੀਤਾ ਸਿੰਘ, ਭਜਨ ਸਿੰਘ ਅਤੇ ਪਰਮਜੀਤ ਸਿੰਘ ਸਮੇਤ ਹੋਰ ਕਈ ਪਤਵੰਤਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।