ਮਾਲਵਿੰਦਰ ਸਿੰਘ ਮਾਲਾ ਨੂੰ ਕੀਤਾ ਸਨਮਾਨਿਤ
ਮਾਲਵਿੰਦਰ ਸਿੰਘ ਮਾਲਾ ਨੂੰ ਕੀਤਾ ਸਨਮਾਨਿਤ
Publish Date: Tue, 28 Apr 2026 05:07 PM (IST)
Updated Date: Wed, 29 Apr 2026 04:05 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਟਰੱਕ ਯੂਨੀਅਨ ਦੇ ਨਵ ਨਿਯੁਕਤ ਪ੍ਰਧਾਨ ਮਾਲਵਿੰਦਰ ਸਿੰਘ ਮਾਲਾ ਦਾ ਪੰਜਾਬ ਪੱਲੇਦਾਰ ਮਜ਼ਦੂਰ ਦਲ ਵੱਲੋਂ ਪ੍ਰਧਾਨ ਰਾਮ ਮੱਟਰ ਦੀ ਅਗਵਾਈ ਹੇਠ ਸ਼ਾਨਦਾਰ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਗਮ ਦੌਰਾਨ ਮਾਲਾ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਧਾਨ ਰਾਮ ਮੱਟਰ ਨੇ ਕਿਹਾ ਕਿ ਮਾਲਵਿੰਦਰ ਸਿੰਘ ਮਾਲਾ ਦੀ ਨਿਯੁਕਤੀ ਨਾਲ ਯੂਨੀਅਨ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮਾਲਾ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ ਅਤੇ ਟਰੱਕ ਆਪਰੇਟਰਾਂ ਅਤੇ ਮਜ਼ਦੂਰ ਵਰਗ ਦੇ ਹਿੱਤਾਂ ਦੀ ਰੱਖਿਆ ਕਰਨਗੇ। ਇਸ ਮੌਕੇ ਮਾਲਵਿੰਦਰ ਸਿੰਘ ਮਾਲਾ ਨੇ ਪੰਜਾਬ ਪੱਲੇਦਾਰ ਮਜ਼ਦੂਰ ਦਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਯੂਨੀਅਨ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹਨ ਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚਲਣਗੇ। ਇਸ ਮੌਕੇ ਐੱਫਸੀਆਈ ਪੰਜਾਬ ਦੇ ਡਾਇਰੈਕਟਰ ਅਤੇ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਗੁਰਤੇਜ ਸਿੰਘ ਝਨੇੜੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਮਾਲਵਿੰਦਰ ਸਿੰਘ ਮਾਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਹਰਦੀਪ ਮਾਹੀ, ਇੰਦਰਜੀਤ ਸਿੰਘ ਮਾਹੀ, ਆਤਮਾ ਸਿੰਘ ਬਾਲਦ, ਮੇਜਰ ਸਿੰਘ ਮੱਟਰਾਂ ਹਾਜ਼ਰ ਸਨ।