15 ਗ੍ਰਾਮ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ
15 ਗ੍ਰਾਮ ਹੈਰੋਇਨ ਸਣੇ ਮਨਦੀਪ ਕੁਮਾਰ ਕਾਬੂ
Publish Date: Mon, 27 Apr 2026 05:48 PM (IST)
Updated Date: Mon, 27 Apr 2026 05:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਭਾਂਬਰੀ ਕਾਲੋਨੀ ਕੋਲੋਂ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਕਾਬੂ ਕਰ ਕੇ ਤਲਾਸ਼ੀ ਲੈਣ ਤੇ ਨਸ਼ੀਲਾ ਪਦਾਰਥ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਮਨਦੀਪ ਕੁਮਾਰ ਉਰਫ਼ ਮੋਨੂ ਵਜੋਂ ਹੋਈ ਹੈ।