ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ ਦਾ ਬਿਗਲ : ਭਾਜਪਾ, ਕਾਂਗਰਸ, ‘ਆਪ’ ਤੇ ਅਕਾਲੀ ਦਲ ਦੇ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
ਭਾਰਤੀ ਜਨਤਾ ਪਾਰਟੀ ਵੱਲੋਂ ਇਲੈਕਸ਼ਨ ਇੰਚਾਰਜ ਵਿਪਨ ਸੂਦ ਕਾਕਾ,ਸੂਬਾ ਕਾਰਜਕਾਰੀ ਮੈਂਬਰ ਪ੍ਰਦੀਪ ਗਰਗ, ਜਗਦੀਪ ਸਿੰਘ ਚੀਮਾ, ਸੁਖਵਿੰਦਰ ਸਿੰਘ ਸੁਖੀ,ਦੇਵੀ ਦਿਆਲ ਪਰਾਸ਼ਰ,ਕੰਵਰਵੀਰ ਸਿੰਘ ਟੌਹੜਾ,ਸੰਦੀਪ ਸਿੰਘ ਬੱਲ ਦੀ ਹਾਜ਼ਰੀ ਵਿੱਚ ਆਪਣੇ ਉਮੀਦਵਾਰਾਂ ਦੇ ਨਾਮਜਾਂਦਗੀ ਪੱਤਰ ਦਾਖਲ ਕਰਵਾਏ
Publish Date: Sat, 16 May 2026 03:32 PM (IST)
Updated Date: Sat, 16 May 2026 03:42 PM (IST)
ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਐਸਡੀਐਮ ਅਮਲੋਹ ਚਰਨਜੋਤ ਸਿੰਘ ਵਾਲੀਆ ਦੇ ਦਫਤਰ ਵਿਖੇ ਜਮਾ ਕਰਵਾਏ ਗਏ। ਸਾਰੀਆਂ ਹੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਦੱਸਿਆ ਜਾ ਰਿਹਾ ਹੈ।
ਭਾਰਤੀ ਜਨਤਾ ਪਾਰਟੀ ਵੱਲੋਂ ਇਲੈਕਸ਼ਨ ਇੰਚਾਰਜ ਵਿਪਨ ਸੂਦ ਕਾਕਾ,ਸੂਬਾ ਕਾਰਜਕਾਰੀ ਮੈਂਬਰ ਪ੍ਰਦੀਪ ਗਰਗ, ਜਗਦੀਪ ਸਿੰਘ ਚੀਮਾ, ਸੁਖਵਿੰਦਰ ਸਿੰਘ ਸੁਖੀ,ਦੇਵੀ ਦਿਆਲ ਪਰਾਸ਼ਰ,ਕੰਵਰਵੀਰ ਸਿੰਘ ਟੌਹੜਾ,ਸੰਦੀਪ ਸਿੰਘ ਬੱਲ ਦੀ ਹਾਜ਼ਰੀ ਵਿੱਚ ਆਪਣੇ ਉਮੀਦਵਾਰਾਂ ਦੇ ਨਾਮਜਾਂਦਗੀ ਪੱਤਰ ਦਾਖਲ ਕਰਵਾਏ। ਕਾਂਗਰਸ ਪਾਰਟੀ ਵੱਲੋਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਦੀ ਅਗਵਾਈ ਹੇਠ ਆਪਣੇ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਦਾਖਲ ਕਰਵਾਏ ਗਏ। ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਨਾਮਜਦਗੀ ਪੱਤਰ ਦਖਲ ਕਰਵਾਏ। ਜਦੋਂ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਜਿਲ੍ਹਾ ਪਰਿਸ਼ਦ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਨਾ, ਅਵਤਾਰ ਸਿੰਘ ਟੈਣੀ ਦੀ ਅਗਵਾਈ ਹੇਠ ਆਪਣੇ ਆਪਣੇ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਦਾਖਲ ਕਰਵਾਏ ਗਏ।
ਸਫਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਸੀਵਰੇਜ ਦਾ ਗੰਦਾ ਪਾਣੀ ਖੜਾ ਹੋਣ ਕਾਰਨ ਅਤੇ ਸਫਾਈ ਸੇਵਕਾਂ ਵੱਲੋਂ ਬਾਜ਼ਾਰ ਵਿੱਚ ਫੈਲਾਈ ਗੰਦਗੀ ਕਾਰਨ ਪ੍ਰਸ਼ਾਸਨ ਨੂੰ ਟਰੈਫਿਕ ਲਈ ਬਦਲਵੇ ਪ੍ਰਬੰਧ ਕਰਨੇ ਪਏ।