ਮੰਡੀ ਗੋਬਿੰਦਗੜ੍ਹ ਦਾ ਹੋਵੇਗਾ ਸਰਬਪੱਖੀ ਵਿਕਾਸ : ਰਾਜੂ ਖੰਨਾ
ਅਕਾਲੀ ਦਲ ਦੀ ਕੌਂਸਲ ਬਣਨ ’ਤੇ ਮੰਡੀ ਗੋਬਿੰਦਗੜ੍ਹ ਦਾ ਹੋਵੇਗਾ ਸਰਵਪੱਖੀ ਵਿਕਾਸ : ਰਾਜੂ ਖੰਨਾ
Publish Date: Fri, 22 May 2026 06:32 PM (IST)
Updated Date: Sat, 23 May 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਦਫ਼ਤਰਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਭਰਵੀਆਂ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਵੀ ਕੀਤਾ। ਇਸ ਮੌਕੇ ਵਾਰਡ ਨੰਬਰ 1 ਤੋਂ ਰੁਪਿੰਦਰ ਕੌਰ, ਵਾਰਡ ਨੰਬਰ 2 ਤੋਂ ਅਮਰਜੀਤ ਸਿੰਘ ਭੰਗੂ, ਵਾਰਡ ਨੰਬਰ 19 ਤੋਂ ਰਣਜੀਤ ਕੌਰ ਅਤੇ ਵਾਰਡ ਨੰਬਰ 29 ਤੋਂ ਊਸ਼ਾ ਸਿੰਘ ਹਾਜ਼ਰ ਸਨ। ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਾਂਗਰਸ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਪ੍ਰਬੰਧਨ ਨੂੰ ਲੈ ਕੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਗਿਆ, ਸਗੋਂ ਲੋਕਾਂ ਨੂੰ ਲੁੱਟਣ ਦਾ ਕੰਮ ਕੀਤਾ ਗਿਆ। ਖੰਨਾ ਨੇ ਦਾਅਵਾ ਕੀਤਾ ਕਿ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਪੰਜਾਬ ਦੀ ਸਭ ਤੋਂ ਅਮੀਰ ਨਗਰ ਕੌਂਸਲ ਹੈ ਅਤੇ ਇਸ ਦੇ ਬੈਂਕਾਂ ਵਿੱਚ ਲਗਭਗ 150 ਕਰੋੜ ਰੁਪਏ ਦੀਆਂ ਐਫਡੀਜ਼ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਕਾਂਗਰਸ ਨੇ ਅਤੇ ਹੁਣ ਆਪ ਸਰਕਾਰ ਇਸ ਧਨ ਦੀ ਦੁਰਵਰਤੋਂ ਕਰ ਰਹੀ ਹੈ। ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ’ਤੇ ਭਰੋਸਾ ਕਰਨ ਦੀ ਅਪੀਲ ਕਰਦਿਆਂ ਰਾਜੂ ਖੰਨਾ ਨੇ ਭਰੋਸਾ ਦਿਵਾਇਆ ਕਿ ਜੇਕਰ ਅਕਾਲੀ ਦਲ ਨੂੰ ਮੌਕਾ ਮਿਲਿਆ ਤਾਂ ਨਗਰ ਕੌਂਸਲ ਵਿੱਚ ਫੈਲੇ ਭ੍ਰਿਸ਼ਟਾਚਾਰ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਲਈ ਸਾਫ਼ ਪੀਣ ਵਾਲਾ ਪਾਣੀ, ਸੁਚੱਜੀ ਸੀਵਰੇਜ ਵਿਵਸਥਾ, ਬਿਹਤਰ ਸਿਹਤ ਸਹੂਲਤਾਂ, ਪੂਰੀ ਸਟਰੀਟ ਲਾਈਟਿੰਗ, ਜਨਤਕ ਸ਼ੌਚਾਲਿਆਂ ਅਤੇ ਚੰਗੀਆਂ ਸੜਕਾਂ ਦੇ ਪ੍ਰਬੰਧ ਦੇ ਵਾਅਦੇ ਵੀ ਕੀਤੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਵੱਧ ਰਹੇ ਅਪਰਾਧ ਅਤੇ ਖਰਾਬ ਹੋ ਰਹੀ ਕਾਨੂੰਨ ਵਿਵਸਥਾ ਨੂੰ ਅਕਾਲੀ ਦਲ ਦੀ ਕੌਂਸਲ ਬਣਨ ਉਪਰੰਤ ਸਖ਼ਤੀ ਨਾਲ ਕਾਬੂ ਕੀਤਾ ਜਾਵੇਗਾ। ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਵਾਰਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਸ਼ਹਿਰ ਵਿੱਚ ਅਸਲ ਵਿਕਾਸ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਭਿੰਦਰ ਸਿੰਘ ਮੰਡੀ, ਡਾ. ਅਰੁਜਨ ਸਿੰਘ ਜ਼ਿਲ੍ਹਿਾ ਪ੍ਰਧਾਨ ਐੱਸਸੀ ਵਿੰਗ, ਭਾਰਤ ਭੂਸ਼ਨ ਟੋਨੀ ਜ਼ਿਲ੍ਹਿਾ ਪ੍ਰਧਾਨ ਇੰਡਸਟਰੀ ਵਿੰਗ, ਜਥੇਦਾਰ ਹਰਮੀਤ ਸਿੰਘ ਖਾਲਸਾ, ਜਥੇਦਾਰ ਜਰਨੈਲ ਸਿੰਘ Mਾਜਰੀ, ਬਾਬਾ ਨਿਸ਼ਾਨ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਪ੍ਰਿੰਸ ਛੱਤਵਾਲ, ਬਿਕਰਮ ਸਿੰਘ ਬੀਕਾ, ਨਸ਼ੀਬ ਸਿੰਘ ਸੀਬਾ, ਹਰਪਾਲ ਸਿੰਘ ਮੱਗੋ, ਰਣਧੀਰ ਸਿੰਘ ਪੱਪੀ, ਬਲਜੀਤ ਸਿੰਘ, ਜਗਦੇਵ ਸਿੰਘ ਜੱਗੀ, ਰਾਜਨ ਭਾਂਬਰੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਲਾਲੀ ਭੰਗੂ, ਰਵਿੰਦਰਜੀਤ ਸਿੰਘ, ਮੱਘਰ ਸਿੰਘ ਫੋਰਮੈਨ, ਜਥੇਦਾਰ ਬਲਜਿੰਦਰ ਸਿੰਘ ਸੇਖੋਂ, ਜਗਤਾਰ ਸਿੰਘ ਗਿੱਲ, ਸਤਨਾਮ ਸਿੰਘ ਡਡਹੇੜੀ, ਕਰਨ ਡਡਹੇੜੀ, ਮਧੂਮੀਤ ਵਡੇਰਾ, ਨਿਰਮਲ ਸਿੰਘ, ਗੁਰਜੀਤ ਸਿੰਘ ਮੰਗਾ, ਜਗਜੀਵਨ ਸਿੰਘ ਉੱਭੀ, ਗੁਰਸੇਵਕ ਸਿੰਘ, ਮਨਜੀਤ ਸਿੰਘ, ਗੁਲਜ਼ਾਰ ਸਿੰਘ, ਪ੍ਰਗਟ ਸਿੰਘ, ਰਾਜਿੰਦਰ ਸਿੰਘ, ਸਾਬਕਾ ਸਰਪੰਚ ਸੁਖਬੀਰ ਸਿੰਘ ਡਡਹੇੜੀ, ਡਾ. ਬਲਬੀਰ ਸਿੰਘ ਡਡਹੇੜੀ ਅਤੇ ਜਥੇਦਾਰ ਸੋਮਨਾਥ ਅਜਨਾਲੀ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਵਾਰਡਾਂ ਦੇ ਵਾਸੀ ਮੌਜੂਦ ਸਨ।