ਸੈਂਟਰਲ ਵਾਲਮੀਕਿ ਸਭਾ ਇੰਡੀਆ ਵੱਲੋਂ ਡੀਸੀ ਨੂੰ ਸੌਂਪਿਆ ਮੰਗ ਪੱਤਰ
ਸੈਂਟਰਲ ਵਾਲਮੀਕੀ ਸਭਾ ਇੰਡੀਆ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ,
Publish Date: Fri, 08 May 2026 04:32 PM (IST)
Updated Date: Fri, 08 May 2026 04:35 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਉਕਸੀ ਵੱਲੋਂ ਆਪਣੀ ਟੀਮ ਦੇ ਨਾਲ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਦੇ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਪਟਿਆਲਾ ਦੇ ਰਾਹੀ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਸੌਂਪ ਕੇ ਜਨਗਣਤਾ ’ਚ ਸੁਧਾਰ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਅਮਰਜੀਤ ਸਿੰਘ ਉਕਸੀ ਪੰਜਾਬ ਪ੍ਰਧਾਨ ਸੈਂਟਰਲ ਵਾਲਮੀਕਿ ਸਭਾ ਇੰਡੀਆ ਨੇ ਮੰਗ ਪੱਤਰ ਰਾਹੀਂ ਦੱਸਿਆ ਕਿ ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਜਨਗਣਨਾ ਦੀ ਸੂਚੀ ਜਾਰੀ ਕੀਤੀ ਗਈ ਉਸ ਵਿਚ ਐਸਸੀ ਭਾਈਚਾਰੇ ਨੂੰ ਜਾਤੀ ਸੂਚਕ ਸ਼ਬਦ ਲਿਖ ਕੇ ਅਪਮਾਨਿਤ ਕੀਤਾ ਗਿਆ ਹੈ। ਜੇਕਰ ਪੰਜਾਬ ਸਰਕਾਰ ਵੱਲੋ ਜਨਗਨਤਾ ਸੂਚੀ ਵਿੱਚੋ ਅਪਮਾਨਿਤ ਸ਼ਬਦ ਹਟਾ ਕੇ ਸਹੀ ਸ਼ਬਦਾਂ ਦੀ ਵਰਤੋਂ ਨਾ ਕੀਤੀ ਗਈ ਤਾਂ ਸੈਂਟਰਲ ਵਾਲਮੀਕਿ ਸਭਾ ਇੰਡੀਆ ਵੱਲੋ ਪੂਰੇ ਪੰਜਾਬ ਵਿਚ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਸ਼ਨ ਕੀਤਾ ਜਾਵੇਗਾ। ਇਸ ਮੌਕੇ ਜਸਪਾਲ ਸਿੰਘ ਖੁਸਰੋਪੁਰ, ਜਜਪਾਲ ਸਿੰਘ ਪ੍ਰਚਾਰ ਸਕੱਤਰ ਪੰਜਾਬ, ਬਾਬਾ ਬਲਵੀਰ ਸਿੰਘ, ਸੰਦੀਪ ਸਿੰਘ ਪ੍ਰਧਾਨ ਘਨੌਰ, ਪ੍ਰਿੰਸ ਮਹਿਰਾ ਪ੍ਰਧਾਨ ਸਨੌਰ,ਜੱਗੀ ਰੋਂਗਲਾ, ਮਹਿਲਾਂ ਵਿੰਗ ਜ਼ਿਲ੍ਹਾ ਪ੍ਰਧਾਨ ਪਟਿਆਲਾ ਭੈਣ ਸੰਦੀਪ ਕੌਰ ਆਦਿ ਹਾਜ਼ਰ ਸਨ।