ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਹੱਲ ਕਰੇ : ਚਾਹਲ
ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਹੱਲ ਕਰੇ: ਮਨਜੀਤ ਚਾਹਲ
Publish Date: Fri, 01 May 2026 04:25 PM (IST)
Updated Date: Fri, 01 May 2026 04:26 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਬਿਜਲੀ ਮੁਲਾਜ਼ਮਾਂ ਦੀ ਪ੍ਰਮੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਚਾਹਲ ਨੇ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਕੇਸਰੀ ਝੰਡਾ ਲਹਿਰਾਅ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਭੇਟ ਕੀਤੀ। ਜਥੇਬੰਦੀ ਵੱਲੋ ਬਿਆਨ ਜਾਰੀ ਕਰਦਿਆਂ ਸੁਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਜਨਰਲ ਸਕੱਤਰ ਹਰਬੰਸ ਸਿੰਘ ਦੀਦਾਰਗੜ੍ਹ ਅਤੇ ਸੁਬਾਈ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਕਿਹਾ ਕਿ ਮਜ਼ਦੂਰਾਂ ਦੀ ਫੈਡਰੇਸ਼ਨ ਨੇ ਇਕ ਮਈ 1886 ਨੂੰ ਅੱਠ ਘੰਟੇ ਕੰਮ ਕਰਨ ਦੀ ਮੰਗ ਲਈ ਲੰਮੀਆਂ ਹੜਤਾਲਾਂ ਤੇ ਸੰਘਰਸ਼ ਕੀਤੇ ਸਨ। ਸ਼ਿਕਾਗੋ ਪੁਲਿਸ ਨੇ ਹੜਤਾਲ ਕਰ ਰਹੇ ਮਜ਼ਦੂਰਾਂ ਤੇ ਗੋਲੀ ਚਲਾਈ ਜਿਸ ਕਾਰਨ 6 ਮਜ਼ਦੂਰ ਸ਼ਹੀਦ ਹੋ ਗਏ। ਅੱਜ ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ 8 ਘੰਟੇ ਕੰਮ ਕਰਨ ਦੀ ਸਿਹਰਾ ਸ਼ਿਕਾਗੋ ਦੇ ਸ਼ਹੀਦਾਂ ਦੀ ਦੇਣ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਕੋਰਟਾਂ ਦੇ ਫੈਸਲਿਆਂ ਨੂੰ ਲਾਗੂ ਕਰਨ ਲਈ ਸੰਜੀਦਾ ਨਹੀ, ਉਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੇ ਪੈਟਰਨ ਤੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 18 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ, ਠੇਕੇ ਤੇ ਕੰਮ ਕਰ ਰਹੇ ਵਰਕਰਾਂ ਨੂੰ ਪੱਕਾ ਕੀਤਾ ਜਾਵੇ, 2004 ਤੋਂ ਬਾਅਦ ਹੋਈ ਭਰਤੀ ਤੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ। ਇਸੇ ਦੌਰਾਨ ਜਥੇਬੰਦੀ ਦੇ ਮੁੱਖ ਦਫ਼ਤਰ ਤੇ ਪੂੱਜੀ ਸੂਚਨਾ ਮੁਤਾਬਿਕ ਲਹਿਰਾਂ ਮਹੁੱਬਤ ਥਰਮਲ ਪਲਾਟ, ਗੁਰਦਾਸਪੁਰ, ਅਮ੍ਰਿੰਤਸਰ, ਬਰਨਾਲਾ, ਸੰਗਰੂਰ, ਸੁਨਾਮ, ਲਹਿਰਾਗਾਗਾ, ਬਠਿਡਾ, ਮੁਕਤਸਰ, ਵੰਡ ਸਰਕਲਾਂ ਦੇ ਦਫ਼ਤਰਾਂ ਸਾਹਮਣੇ ਜਥੇਬੰਦੀ ਦੇ ਨਿਸ਼ਾਨ ਲਹਿਰਾਏ ਗਏ। ਇਸ ਮੌਕੇ ਜਥੇਬੰਦੀ ਦੇ ਸੁਬਾਈ ਆਗੂ ਪੂਰਨ ਸਿੰਘ ਖਾਈ, ਹਰਵਿੰਦਰ ਸਿੰਘ ਚੱਠਾ, ਰਾਜਿੰਦਰ ਸਿੰਘ, ਰਘਬੀਰ ਸਿੰਘ ਘੱਗਾ, ਦਰਸ਼ਨ ਸਿੰਘ ਰਾਜੀਆਂ, ਪਰਤਾਪ ਸਿੰਘ ਸੁਖੇਵਾਲ, ਗੁਰਦੀਪ ਸਿੰਘ ਬੋਲੜਕਲਾਂ, ਰਿਸੂ ਅਰੋੜਾ, ਪ੍ਰਿਤਪਾਲ ਸਿੰਘ ਲਾਡੀ, ਜਗਜੀਤ ਸਿੰਘ ਮੱਤੀ, ਰਾਮ ਚੰਦਰ ਸਿੰਘ ਖਾਈ, ਸਲਵਿੰਦਰ ਕੁਮਾਰ, ਹਰੀ ਸਿੰਘ ਪਾਤੜਾ ਆਦਿ ਹਾਜ਼ਰ ਸਨ।