‘ਆਪ’ ਦੇ ਕਈ ਆਗੂ ਕਾਂਗਰਸ ’ਚ ਸ਼ਾਮਿਲ : ਨਾਗਰਾ
‘ਆਪ’ ਦੇ ਕਈ ਆਗੂ ਕਾਂਗਰਸ ’ਚ ਸ਼ਾਮਿਲ : ਨਾਗਰਾ
Publish Date: Sun, 03 May 2026 05:44 PM (IST)
Updated Date: Sun, 03 May 2026 05:47 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਾਬਕਾ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕਈ ਟਕਸਾਲੀ ਅਤੇ ਸਰਗਰਮ ਆਗੂਆਂ ਪਾਰਟੀ ਕਾਂਗਰਸ ’ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਨਾਗਰਾ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ। ਕਾਂਗਰਸ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਵਿੱਚ ਐਡਵੋਕੇਟ ਗੁਰਪ੍ਰੀਤ ਸਿੰਘ ਕੈੜੇ, ਰਣਦੀਪ ਸਿੰਘ ਸੋਢੀ, ਪ੍ਰਭਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਕਿਰਨਜੀਤ ਸਿੰਘ, ਜਗਮੀਤ ਸਿੰਘ, ਪੰਚ ਗੁਰਿੰਦਰ ਸਿੰਘ, ਹਰਪ੍ਰੀਤ ਸਿੰਘ ਨੋਨੀ ਅਤੇ ਹਰਦੀਪ ਸਿੰਘ ਦੀਪ ਆਦਿ ਸ਼ਾਮਿਲ ਹਨ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਨਿਰਾਸ਼ ਹੋ ਕੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਵੱਡੀ ਮਜ਼ਬੂਤੀ ਮਿਲੇਗੀ। ਦੂਜੇ ਪਾਸੇ ਕਾਂਗਰਸ ਵਿਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀਆਂ ਮੁੱਢਲੀਆਂ ਨੀਤੀਆਂ ਤੋਂ ਭਟਕ ਚੁੱਕੀ ਹੈ ਅਤੇ ਉੱਥੇ ਮਿਹਨਤੀ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਲਸ਼ਨ ਰਾਏ ਬੋਬੀ, ਨਰਿੰਦਰ ਕੁਮਾਰ ਪ੍ਰਿੰਸ, ਪਵਨ ਕਾਲੜਾ, ਅਮਰਦੀਪ ਬੈਨੀਪਾਲ, ਵਿਸਾਖੀ ਰਾਮ, ਜਗਜੀਤ ਕੋਕੀ, ਐਡਵੋਕੇਟ ਅਨਿਲ ਗੁਪਤਾ, ਗੁਰਪ੍ਰੀਤ ਸਿੰਘ ਗੋਲੂ, ਬੰਨੀ ਸਿੰਗਲਾ, ਰਵਿੰਦਰ ਬਾਸੀ, ਨਰਿੰਦਰ ਕੁਮਾਰ ਬਿੰਦਰ, ਰਾਜੀਵ ਸ਼ਰਮਾ, ਰੁਪਿੰਦਰ ਸਿੰਘ ਧੱਤੂ, ਗੁਰਮੁੱਖ ਸਿੰਘ ਪੰਡਰਾਲੀ, ਕੁਲਵੰਤ ਸਿੰਘ ਢਿੱਲੋ, ਦਵਿੰਦਰ ਸਿੰਘ ਜੱਲਾ, ਬਲਜਿੰਦਰ ਸਿੰਘ ਅਤਾਪੁਰ, ਭੁਪਿੰਦਰ ਸਿੰਘ ਬਧੌਛੀ, ਧਰਮਿੰਦਰ ਸਿੰਘ ਨਬੀਪੁਰ, ਗੁਰਲਾਲ ਸਿੰਘ ਲਾਲੀ, ਸ਼ਿੰਦਰਪਾਲ ਸਿੰਘ, ਰਣਜੀਤ ਸਿੰਘ ਸੱਦੋਮਾਜਰਾ, ਸੁਖਵਿੰਦਰ ਸਿੰਘ ਕਾਲਾ, ਜਸਵਿੰਦਰ ਸਿੰਘ ਜੱਸੀ, ਪ੍ਰਿਤਪਾਲ ਸਿੰਘ ਮਹੱਦੀਆ, ਗੁਰਸੇਵਕ ਸਿੰਘ ਸੋਨੀ ਤੇ ਹੋਰ ਆਗੂ ਮੌਜੂਦ ਸਨ।