ਪਿੰਡ ਲਾਡਪੁਰ (ਸਮਸ਼ਪੁਰ) ਵਿਚ ਕਈ ‘ਆਪ’ ਵਰਕਰ ਕਾਂਗਰਸ ’ਚ ਸ਼ਾਮਲ
ਪਿੰਡ ਲਾਡਪੁਰ (ਸਮਸ਼ਪੁਰ) ਵਿਚ ਕਈ ‘ਆਪ’ ਵਰਕਰ ਕਾਂਗਰਸ ’ਚ ਸ਼ਾਮਲ
Publish Date: Tue, 17 Mar 2026 05:07 PM (IST)
Updated Date: Tue, 17 Mar 2026 05:10 PM (IST)
ਗਰਗ, ਪੰਜਾਬੀ ਜਾਗਰਣ, ਅਮਲੋਹ : ਕਾਂਗਰਸ ਪਾਰਟੀ ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀਆਂ ਯੋਗ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਅੱਜ ਪਿੰਡ ਲਾਡਪੁਰ ਸਮਸ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ ਨੇ ਦੱਸਿਆ ਕਿ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਬਿੱਲੂ, ਸਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਘੁੰਮਣ, ਸੁਖਵਿੰਦਰ ਕੌਰ, ਦਲਜੀਤ ਕੌਰ, ਜੋਤੀ ਕੌਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਏ। ਇਸ ਮੌਕੇ ਬਲਾਕ ਹਰਚੰਦ ਸਿੰਘ ਸਮਸਪੁਰ, ਗੁਰਪ੍ਰੀਤ ਸਿੰਘ ਗਰੇਵਾਲ, ਬਿੱਕਰ ਸਿੰਘ ਦੀਵਾ, ਸਾਬਕਾ ਸਰਪੰਚ ਕੁਲਵਿੰਦਰ ਕੌਰ, ਮੁਖਤਿਆਰ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਮੇਵਾ ਸਿੰਘ ਨੰਬਰਦਾਰ, ਨਰਿੰਦਰ ਸਿੰਘ, ਮਨਜੀਤ ਸਿੰਘ ਸੰਧੂ, ਜਰਨੈਲ ਸਿੰਘ, ਅਮਰੀਕ ਸਿੰਘ, ਕਮਲਜੀਤ ਸਿੰਘ ਘੁੰਮਣ, ਦਵਿੰਦਰ ਸਿੰਘ, ਹਰੀ ਸਿੰਘ, ਗੁਰਬਚਨ ਕਾਹਨਪੁਰਾ, ਅਮ੍ਰਿਤ ਲੱਲੋਂ, ਸਨਦੀਪ ਕੰਜਾਰੀ, ਪ੍ਰਭਜੀਤ ਬੈਣਾ, ਦਲਜੋਤ ਔਜਲਾ, ਪੀ ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।