ਬੈਨੀਪਾਲ ਦੀ ਚੋਣ ਮੁਹਿੰਮ ਦੌਰਾਨ ਕਈ ਪਰਿਵਾਰ ਪਾਰਟੀ ਕਾਂਗਰਸ ’ਚ ਸ਼ਾਮਿਲ
ਬੈਨੀਪਾਲ ਦੀ ਚੋਣ ਮੁਹਿੰਮ ਦੌਰਾਨ ਕਈ ਪਰਿਵਾਰ ਪਾਰਟੀ ਕਾਂਗਰਸ ’ਚ ਸ਼ਾਮਿਲ
Publish Date: Wed, 20 May 2026 05:57 PM (IST)
Updated Date: Wed, 20 May 2026 05:58 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਨਗਰ ਕੌਂਸਲ ਸਰਹਿੰਦ ਦੀਆਂ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਬੈਨੀਪਾਲ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਹਿਨੁਮਾਈ ਹੇਠ ਬਘੇਲ ਸਿੰਘ ਅਤੇ ਦਰਸ਼ਨ ਸਿੰਘ ਸਣੇ ਕਈ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਹੋ ਗਏ। ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੁਲਜੀਤ ਸਿੰਘ ਨਾਗਰਾ ਦੀ ਸਾਫ਼-ਸੁਥਰੀ ਸਿਆਸਤ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਫੇਲ੍ਹ ਸਾਬਤ ਹੋਈ ਹੈ। ਨਾਗਰਾ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਸਰਹਿੰਦ ਦੇ ਵਿਕਾਸ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਕੇ ਹਰ ਵਾਰਡ ਵਿਚ ਬਰਾਬਰ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 2 ਦੇ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਸਹਿਯੋਗ ਸਾਬਤ ਕਰਦਾ ਹੈ ਕਿ ਜਨਤਾ ਦਾ ਵਿਸ਼ਵਾਸ ਕਾਂਗਰਸ ਨਾਲ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਲਾਕੇ ਦੇ ਵਿਕਾਸ ਅਤੇ ਬਿਹਤਰ ਪ੍ਰਬੰਧ ਲਈ ਕਾਂਗਰਸ ਉਮੀਦਵਾਰ ਅਮਰਦੀਪ ਸਿੰਘ ਬੈਨੀਪਾਲ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਰਤਨ ਸਿੰਘ ਗਿੱਲ, ਰਿੰਕੂ ਤੁਲਾਨੀ, ਸਤਨਾਮ ਸਿੰਘ ਮਿੰਟੂ ਨਾਮਧਾਰੀ, ਭੁਪਿੰਦਰ ਸਿੰਘ ਸਿੱਧੂ ਨੰਬਰਦਾਰ ਅਤੇ ਗੁਰਨਾਮ ਸਿੰਘ ਪੱਪਾ ਆਦਿ ਵੀ ਮੌਜੂਦ ਸਨ।