ਜਨਗਣਨਾ 2027: ਜਾਗਰੂਕਤਾ ਲਈ ਫਤਹਿਗੜ੍ਹ ਸਾਹਿਬ ’ਚ ਮੈਰਾਥਨ ਕਰਵਾਈ
ਜਾਗਰੂਕਤਾ ਲਈ ਫਤਹਿਗੜ੍ਹ ਸਾਹਿਬ ’ਚ ਮੈਰਾਥਨ ਦਾ ਆਯੋਜਨ
Publish Date: Fri, 01 May 2026 05:39 PM (IST)
Updated Date: Fri, 01 May 2026 05:41 PM (IST)
ਪਰਦੀਪ ਸਿੰਘ ਢਿੱਲੋਂ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਗਣਨਾ 2027 ਤਹਿਤ ‘ਚਲੋ ਨਿਭਾਈਏ ਆਪਣੀ ਜ਼ਿੰਮੇਵਾਰੀ, ਕਰੀਏ ਜਨਗਣਨਾ ਵਿਚ ਭਾਗੀਦਾਰੀ’ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੈਰਾਥਨ ਕਰਵਾਈ ਗਈ। ਜ਼ਿਲ੍ਹਾ ਖੇਡ ਦਫ਼ਤਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਤੋਂ ਸ਼ੁਰੂ ਹੋਈ ਇਸ ਮੈਰਾਥਨ ਨੂੰ ਐੱਸਡੀਐੱਮ ਸੂਬਾ ਸਿੰਘ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਨੌਜਵਾਨ ਵਰਗ ਨੇ ਇਸ ਦੌੜ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ‘ਮੇਰੀ ਭਾਗੀਦਾਰੀ-ਮੇਰਾ ਮਾਣ’ ਦਾ ਸੁਨੇਹਾ ਦਿੱਤਾ। ਇਸ ਮੌਕੇ ਐੱਸਡੀਐੱਮ ਸੂਬਾ ਸਿੰਘ ਨੇ ਦੱਸਿਆ ਕਿ ਸਵੈ ਗਣਨਾ ਦਾ ਕੰਮ 30 ਅਪ੍ਰੈਲ ਤੋਂ 14 ਮਈ 2026 ਤੱਕ ਚੱਲੇਗਾ, ਜਿਸ ’ਚ ਹਰੇਕ ਨਾਗਰਿਕ ਨੂੰ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ। ਐੱਸਡੀਐੱਮ ਨੇ ਦੱਸਿਆ ਕਿ ਪਹਿਲੀ ਵਾਰ ਜਨਗਣਨਾ ਡਿਜੀਟਲ ਢੰਗ ਨਾਲ ਕਰਵਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮਨਦੀਪ ਕੌਂਸਲ ਅਤੇ ਕੋਚ ਰਾਹੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਨੌਜਵਾਨ ਮੌਜੂਦ ਸਨ।