ਕਰਾਟੇ ਚੈਂਪੀਅਨਸ਼ਿਪ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਮਾਤਾ ਗੁਜਰੀ ਸਕੂਲ ਦੇਵੀਗਡ਼੍ਹ ਦੇ ਵਿਦਿਆਰਥੀਆਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Thu, 07 May 2026 05:07 PM (IST)
Updated Date: Fri, 08 May 2026 04:08 AM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ: ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮਡ਼ਾ, ਦੇਵੀਗਡ਼੍ਹ ਦੇ ਵਿਦਿਆਰਥੀਆਂ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਚੈਂਪੀਅਨਸ਼ਿਪ ਦਾ ਆਯੋਜਨ ਹਿੰਦੂ ਪਬਲਿਕ ਹਾਈ ਸਕੂਲ ਵਿਖੇ ਕਰਵਾਇਆ ਗਿਆ। ਇਸ ਚੈਂਪੀਅਨਸ਼ਿਪ ਵਿੱਚ ਜ਼ਿਲ੍ਹੇ ਭਰ ਤੋਂ ਲਗਭਗ 200 ਖਿਡਾਰੀਆਂ ਨੇ ਹਿੱਸਾ ਲਿਆ ਤੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਮੈਡਲ ਆਪਣੇ ਨਾਮ ਕੀਤੇ। ਕਰਨ ਗਿਰ ਨੇ ਸੋਨੇ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਇਲਾਵਾ ਇਸ਼ਮੀਤ ਕੌਰ, ਮਨਜੋਤ ਕੌਰ, ਰਣਜੋਤ ਕੌਰ ਅਤੇ ਜਸਪ੍ਰੀਤ ਕੌਰ ਨੇ ਚਾਂਦੀ ਦੇ ਤਮਗੇ ਜਿੱਤੇ, ਜਦਕਿ ਅਵਨੀਤ ਕੌਰ ਨੇ ਕਾਂਸੀ ਦਾ ਤਮਗਾ ਪ੍ਰਾਪਤ ਕੀਤਾ। ਇਸ ਉਪਲੱਬਧੀ ਤੇ ਸਕੂਲਡਾਇਰੈਕਟ ਭੁਪਿੰਦਰ ਸਿੰਘ, ਪ੍ਰੈਜੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਪੂਨਮ ਧੀਮਾਨ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਵੱਲੋਂ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾ ਸਰੋਤ ਹੈ।