ਮਾਤਾ ਗੁਜਰੀ ਕਾਲਜ ਬਣਿਆ ਫੁੱਟਬਾਲ ਮੁਕਾਬਲਿਆਂ ਦਾ ਚੈਂਪੀਅਨ
ਮਾਤਾ ਗੁਜਰੀ ਕਾਲਜ ਬਣਿਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਫੁੱਟਬਾਲ ਮੁਕਾਬਲਿਆਂ ਦਾ ਚੈਂਪੀਅਨ
Publish Date: Tue, 21 Apr 2026 06:34 PM (IST)
Updated Date: Tue, 21 Apr 2026 06:37 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਅੰਤਰ ਕਾਲਜ ਫੁੱਟਬਾਲ ਮੁਕਾਬਲਿਆਂ (ਸੈਸ਼ਨ 2025-26) ਵਿਚ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਟੀਮ ਨੂੰ ਫਾਈਨਲ ਮੁਕਾਬਲੇ ਵਿਚ 2-0 ਨਾਲ ਹਰਾਕੇ ਚੈਂਪੀਅਨਸ਼ਿਪ ਜਿੱਤੀ। ਇਸ ਜਿੱਤ ਦੁਆਰਾ ਮਾਤਾ ਗੁਜਰੀ ਕਾਲਜ ਦੇ ਖਿਡਾਰੀਆਂ ਨੇ ਆਪਣੀ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਇਕ ਸਿਰਮੌਰ ਸਿੱਖਿਆ ਸੰਸਥਾ ਹੈ, ਜਿੱਥੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਸ਼ਾਨਾਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਲਾਘਾਯੋਗ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਲਾਭਦਾਇਕ ਸਿੱਧ ਹੁੰਦੇ ਹਨ। ਇਸ ਮੌਕੇ ਖੇਡ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਸਿੰਘ ਅਤੇ ਕੋਚ ਬਹਾਦਰ ਸਿੰਘ ਨੇ ਵੀ ਖਿਡਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਹੋਰ ਉੱਚਾਈਆਂ ਛੂਹਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕੋਚ ਗੁਰਜੋਤ ਸਿੰਘ ਅਤੇ ਕੋਚ ਸੰਦੀਪ ਸਿੰਘ ਵੀ ਮੌਜੂਦ ਸਨ।