ਮਾਤਾ ਗੁਜਰੀ ਕਾਲਜ ਵੱਲੋਂ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ
ਮਾਤਾ ਗੁਜਰੀ ਕਾਲਜ ਵੱਲੋਂ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ
Publish Date: Wed, 03 Sep 2025 05:40 PM (IST)
Updated Date: Wed, 03 Sep 2025 05:43 PM (IST)

ਫ਼ੋਟੋ ਫ਼ਾਈਲ : 7 ਡਾ. ਕਸ਼ਮੀਰ ਸਿੰਘ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਵੱਲੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਐੱਮਬੀਏ ਤੇ ਬੀਬੀਏ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਐਡਵਾਂਸਡ ਐਕਸਲ ਤੇ ਪਾਵਰ ਬੀਆਈ ਤੇ 2.5 ਮਹੀਨੇ ਦਾ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਵਰਣਨਯੋਗ ਹੈ ਕਿ ਇਹ ਪ੍ਰੋਗਰਾਮ ਵਿਸ਼ੇਸ਼ ਤੌਰ ਤੇ ਆਈਬੀਐੱਮ ਦੇ ਅਧਿਕਾਰਤ ਸਿਖਲਾਈ ਭਾਈਵਾਲ ਨਾਮਵਰ ਕੰਪਨੀ ਅਨੁਦੀਪ ਫਾਊਂਡੇਸ਼ਨ ਦੁਆਰਾ ਤਿਆਰ ਕੀਤਾ ਗਿਆ ਹੈ ਅਤੇ ਆਈਬੀਐੱਮ ਦੀ ਸੀਐਸਆਰ ਪਹਿਲ ਕਦਮੀ ਤਹਿਤ ਕੀਤਾ ਜਾ ਰਿਹਾ ਹੈ। ਇਸ ਆਨਲਾਈਨ ਪ੍ਰੋਗਰਾਮ ’ਚ ਅਨੁਦੀਪ ਫਾਊਂਡੇਸ਼ਨ ਤੇ ਆਈਬੀਐੱਮ ਤੋਂ ਪ੍ਰਮਾਣਿਤ ਟ੍ਰੇਨਰਾਂ ਵੱਲੋਂ ਹਰ ਰੋਜ਼ ਦੋ ਘੰਟਿਆਂ ਦੀ ਇੰਟਰੈਕਟਿਵ ਕਲਾਸ ਦੌਰਾਨ ਵਿਦਿਆਰਥੀਆਂ ਨੂੰ ਡਾਟਾ ਹੈਂਡਲਿੰਗ, ਵਿਜੁਅਲਾਈਜ਼ੇਸ਼ਨ ਅਤੇ ਐਨਾਲਿਟਿਕਸ ਵਰਗੇ ਪ੍ਰੈਕਟਿਕਲ ਹੁਨਰਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਡੀਨ ਪਲੇਸਮੈਂਟ ਡਾ. ਜਗਦੀਸ਼ ਸਿੰਘ ਨੇ ਕਿਹਾ ਕਿ ਕਾਲਜ ਦੇ ਟਰੇਨਿੰਗ ਤੇ ਪਲੇਸਮੈਂਟ ਸੈੱਲ ਵੱਲੋਂ ਸਮੇਂ-ਸਮੇਂ ਤੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਤੇ ਰੁਜ਼ਗਾਰ ਮੌਕੇ ਮੁਹੱਈਆ ਕਰਵਾਉਣ ਲਈ ਅਜਿਹੇ ਸਿਖਲਾਈ ਪ੍ਰੋਗਰਾਮ ਕਰਵਾਏ ਜਾਂਦੇ ਹਨ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ ਮੁਖੀ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਹੁਨਰਾਂ ਨਾਲ ਲੈਸ ਕਰਨ ਲਈ ਅਕਸਰ ਅਜਿਹੇ ਇੰਟਰੈਕਟਿਵ ਤੇ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਕਰਵਾਏ ਜਾਂਦੇ ਹਨ। ਟ੍ਰੇਨਿੰਗ ਐਂਡ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਵੱਧ-ਚੜ੍ਹ ਕੇ ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੀ ਖ਼ਾਸ ਟ੍ਰੇਨਿੰਗ ਨਾਲ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਵਿਚ ਵਾਧਾ ਹੁੰਦਾ ਹੈ।