ਕਾਮਰਸ ਐਸੋਸੀਏਸ਼ਨ ਵੱਲੋਂ ਬੁੱਕ ਐਕਸਚੇਂਜ ਪ੍ਰੋਗਰਾਮ ਕਰਵਾਇਆ
ਮਾਤਾ ਗੁਜਰੀ ਕਾਲਜ ਦੀ ਕਮਰਸ ਐਸੋਸ਼ੀਏਸ਼ਨ ਵੱਲੋਂ ਬੁੱਕ ਐਕਸਚੇਂਜ ਪ੍ਰੋਗਰਾਮ ਦਾ ਆਯੋਜਨ
Publish Date: Tue, 16 Sep 2025 06:11 PM (IST)
Updated Date: Tue, 16 Sep 2025 06:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦੀ ਕਮਰਸ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਵਿਸ਼ੇਸ਼ ਬੁੱਕ ਐਕਸਚੇਂਜ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣਾ ਹੈ। ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਜਿਸ ਦੌਰਾਨ ਉਨ੍ਹਾਂ ਵੱਲੋਂ ਆਪਣੀਆਂ ਪੁਰਾਣੀਆਂ ਕਿਤਾਬਾਂ ਲੋੜਵੰਦ ਵਿਦਿਆਰਥੀਆਂ ਨੂੰ ਦਾਨ ਕੀਤੀਆਂ ਗਈਆਂ। ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਾਮਰਸ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਸਮਾਜਿਕ ਮਿਲਵਰਤਣ ਤੇ ਸਹਿਯੋਗ ਦੀ ਭਾਵਨਾ ਵਿਕਸਤ ਕਰਦੀਆਂ ਹਨ। ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਿਭਾਗ ਦੀ ਲਾਇਬ੍ਰੇਰੀ ’ਚੋਂ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਕਮਰਸ ਐਸੋਸੀਏਸ਼ਨ ਦੇ ਟੀਚਰ ਇੰਚਾਰਜ ਡਾ. ਰਸ਼ਪਾਲਜੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਅਤੇ ਹੋਰ ਅਧਿਆਪਕ ਸਾਹਿਬਾਨ ਵੀ ਮੌਜੂਦ ਸਨ।