ਮਾਤਾ ਗੁਜਰੀ ਦੇ ਵਿਦਿਆਰਥੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ
ਮਾਤਾ ਗੁਜਰੀ ਦੇ ਵਿਦਿਆਰਥੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Thu, 30 Apr 2026 06:02 PM (IST)
Updated Date: Thu, 30 Apr 2026 06:04 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁੱਥਮਡ਼ਾ ਦੇਵੀਗਡ਼੍ਹ ਦੇ ਵਿਦਿਆਰਥੀਆਂ ਨੇ ਆਸਰਾ ਕਾਲਜ, ਭਵਾਨੀਗਡ਼੍ਹ ਵਿਖੇ ਕਰਵਾਈ ਗਈ ਚੌਥੀ ਵਾਈ.ਐਸ.ਪੀ.ਏ. ਵਾਲੀਬਾਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ। ਕੋਚ ਅਰਸ਼ਦੀਪ ਸਿੰਘ ਦੀ ਅਗਵਾਈ ਹੇਠ ਟੀਮ ਨੇ ਮੁਕਾਬਲੇ ਵਿਚ ਹਿੱਸਾ ਲਿਆ, ਜਿਸ ਵਿਚ ਪੰਜਾਬ ਭਰ ਤੋਂ ਸਕੂਲਾਂ ਅਤੇ ਅਕੈਡਮੀਆਂ ਦੇ ਲਗਭਗ 500 ਖਿਡਾਰੀਆਂ ਨੇ ਭਾਗ ਲਿਆ। ਸਕੂਲ ਦੀ ਟੀਮ ਨੇ ਮੁਕਾਬਲੇ ਦੌਰਾਨ ਉੱਤਮ ਖੇਡ ਦਾ ਪ੍ਰਦਰਸ਼ਨ ਕਰਦਿਆਂ ਖਿਤਾਬ ਆਪਣੇ ਨਾਮ ਕੀਤਾ। ਇਸ ਉਪਲਬਧੀ ’ਤੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਪੂਨਮ ਧੀਮਾਨ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਟੀਮ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਨਾਲ ਵਿਦਿਆਰਥੀਆਂ ਨੂੰ ਅੱਗੇ ਵੱਧਣ ਲਈ ਹੌਂਸਲਾ ਮਿਲਦਾ ਹੈ।