ਮਾਤਾ ਗੁਜਰੀ ਸਕੂਲ ਦੇ ਐਨਸੀਸੀ ਵਲੰਟੀਅਰਾਂ ਨੇ ਕੈਂਪ ’ਚ ਮਾਰੀਆਂ ਮੱਲਾਂ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮਡ਼ਾ ਦੇਵੀਗਡ਼੍ਹ ਦੇ ਐਨਸੀਸੀ ਕੈਡਿਟਾਂ ਨੇ 15 ਮਈ ਤੋਂ 24 ਮਈ ਤੱਕ ਰੂਪਨਗਰ ਵਿਖੇ 5 ਪੰਜਾਬ ਬਟਾਲੀਅਨ ਐੱਨਸੀਸੀ ਸਾਲਾਨਾ ਸਿਖਲਾਈ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
Publish Date: Wed, 27 May 2026 05:01 PM (IST)
Updated Date: Wed, 27 May 2026 05:04 PM (IST)

ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮਡ਼ਾ ਦੇਵੀਗਡ਼੍ਹ ਦੇ ਐਨਸੀਸੀ ਕੈਡਿਟਾਂ ਨੇ 15 ਮਈ ਤੋਂ 24 ਮਈ ਤੱਕ ਰੂਪਨਗਰ ਵਿਖੇ 5 ਪੰਜਾਬ ਬਟਾਲੀਅਨ ਐੱਨਸੀਸੀ ਸਾਲਾਨਾ ਸਿਖਲਾਈ ਕੈਂਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਕੈਂਪ ਦੌਰਾਨ ਕੈਡੇਟਾਂ ਨੇ ਵੱਖ-ਵੱਖ ਖੇਡਾਂ ਅਤੇ ਗਤੀਵਿਧੀਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਕਈ ਉਪਲੱਬਧੀਆਂ ਆਪਣੇ ਨਾਮ ਕੀਤੀਆਂ। ਸਕੂਲ ਦੇ ਕੁੱਲ 24 ਕੈਡੇਟਾਂ, ਜਿਨ੍ਹਾਂ ਵਿਚ 14 ਲਡ਼ਕੇ ਤੇ 10 ਲਡ਼ਕੀਆਂ ਸ਼ਾਮਲ ਸਨ, ਨੇ ਇਸ ਕੈਂਪ ਵਿਚ ਭਾਗ ਲਿਆ। ਕੈਡੇਟਾਂ ਨੇ ਆਪਣੀ ਲਗਨ, ਅਨੁਸ਼ਾਸਨ ਤੇ ਟੀਮ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਵਾਲੀਬਾਲ ਮੁਕਾਬਲੇ ਵਿਚ ਸਿਲਵਰ ਮੈਡਲ, ਖੋ-ਖੋ ਵਿਚ ਗੋਲਡ ਮੈਡਲ ਅਤੇ ਟੱਗ ਆਫ ਵਾਰ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਕੈਂਪ ਦੌਰਾਨ ਕੈਡੇਟਾਂ ਨੂੰ ਰਨਿੰਗ, ਸ਼ੂਟਿੰਗ, ਫਾਇਰਿੰਗ, ਟ੍ਰੈਕਿੰਗ, ਸੈਲਫ ਡਿਫੈਂਸ, ਟੱਗ ਆਫ ਵਾਰ ਤੇ ਸੱਭਿਆਚਾਰਕ ਗਤੀਵਿਧੀਆਂ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਸ ਕੈਂਪ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਲਗਭਗ 550 ਕੈਡੇਟਾਂ ਨੇ ਭਾਗ ਲਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਅਤੇ ਕੇਸ਼ਵ ਕਾਂਤ ਨੇ ਕੈਡੇਟਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਦੇਸ਼ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਸਕੂਲ ਪ੍ਰਿੰਸੀਪਲ ਪੂਨਮ ਧੀਮਾਨ ਨੇ ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਕੈਡੇਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐੱਨਸੀਸੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਇਕ ਮਹੱਤਵਪੂਰਨ ਮੰਚ ਹੈ।