ਸੈਮੀਨਾਰ ਕਮ ਰਜਿਸਟਰੇਸ਼ਨ ਕੈਂਪ ਲਗਾਇਆ
ਸੈਮੀਨਾਰ ਕਮ ਰਜਿਸਟਰੇਸ਼ਨ ਕੈਂਪ ਦਾ ਆਯੋਜਨ
Publish Date: Wed, 18 Mar 2026 04:40 PM (IST)
Updated Date: Wed, 18 Mar 2026 04:43 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੇ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵੱਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਸੈਮੀਨਾਰੑ ਕਮੑ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਰੂਪਸੀ (ਕਾਊਂਸਲਰ, ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ) ਨੇ ਮੁੱਖ ਵਕਤਾ ਵੱਜੋਂ ਸ਼ਮੂਲੀਅਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਹਰਮੀਤ ਕੌਰ ਆਨੰਦ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਜ਼ਿਲ੍ਹਾ ਰੁਜ਼ਗਾਰ ਬਿਊਰੋ ਵਿਦਿਆਰਥੀਆਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਕਿੱਲ ਡਿਵਲੈਪਮੇਂਟ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਅਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਰੁਜ਼ਗਾਰ ਨਾਲ ਜੁੜੀਆਂ ਹੋਈਆਂ ਸੇਵਾਵਾਂ ਪ੍ਰਦਾਨ ਕਰਨ ਲਈ ਬਿਊਰੋ ਇੱਕ ਸਿੰਗਲ ਵਿੰਡੋ ਪਲੈਟਫੋਰਮ ਦੀ ਤਰ੍ਹਾਂ ਕੰਮ ਕਰਦਾ ਹੈ। ਡਾ. ਰੂਪਸੀ ਨੇ ਵਿਦਿਆਰਥਣਾਂ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਇਸ ਤੋਂ ਬਾਅਦ ਵਿਭਾਗ ਵੱਲੋਂ ਵਿਦਿਆਰਥਣਾਂ ਦੀ ਰਜਿਸਟਰੇਸ਼ਨ ਕੀਤੀ ਗਈ । ਇਸ ਮੌਕੇ ਸਰਬਜੀਤ ਕੌਰ , ਆਸ਼ਾ ਰਾਣੀ ਅਤੇ ਸਮੂਹ ਸਟਾਫ਼ ਮੈਂਬਰਜ਼ ਹਾਜ਼ਰ ਰਹੇ । ਅੰਤ ਵਿੱਚ ਡਾ. ਹਰਪ੍ਰੀਤ ਕੌਰ (ਕਾਲਜ ਪਲੇਸਮੈਂਟ ਅਫ਼ਸਰ) ਨੇ ਜ਼ਿਲ੍ਹਾ ਰੁਜ਼ਗਾਰ ਬਿਊਰੋ ਤੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।