ਮੁਫਤ ਮੈਡੀਕਲ ਚੈੱਕਅਪ ਕੈਂਪ ਦੌਰਾਨ 125 ਮਰੀਜ਼ਾਂ ਦੀ ਜਾਂਚ
ਮੁਫਤ ਮੈਡੀਕਲ ਚੈੱਕਅਪ ਕੈਂਪ ਦੌਰਾਨ 125 ਮਰੀਜ਼ਾਂ ਦੀ ਜਾਂਚ
Publish Date: Tue, 14 Apr 2026 05:17 PM (IST)
Updated Date: Tue, 14 Apr 2026 05:21 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਡਾਕਟਰ ਭੀਮ ਰਾਓ ਅੰਬੇਡਕਰ ਸੁਸਾਇਟੀ ਦੇ ਸੂਬਾ ਪ੍ਰਧਾਨ ਜਸਮੇਰ ਸਿੰਘ ਭੱਲਾ, ਚੇਅਰਮੈਨ ਜੋਗਿੰਦਰ ਸਿੰਘ ਟਾਈਗਰ ਤੇ ਸਮੁੱਚੀ ਟੀਮ ਦੇ ਸਹਿਯੋਗ ਦੇ ਨਾਲ ਫੁਹਾਰਾ ਚੌਕ ਨੇੜੇ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਨ ਮੌਕੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ’ਚ ਵਿਸ਼ੇਸ਼ ਤੌਰ ਉੱਤੇ ਹਲਕਾ ਰਾਜਪੁਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ, ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ, ਸਾਬਕਾ ਘਨੌਰ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਭਾਰਤ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਨੇ ਸ਼ਿਰਕਤ ਕਰਕੇ ਡਾਕਟਰ ਭੀਮ ਰਾਓ ਅੰਬੇਡਕਰ ਦੀ ਫੋਟੋ ਅੱਗੇ ਫੁੱਲ ਅਰਪਿਤ ਕਰਕੇ ਉਹਨਾਂ ਦੀ ਸੋਚ ’ਤੇ ਪਹਿਰਾ ਦੇਣ ਉੱਤੇ ਜ਼ੋਰ ਦਿੱਤਾ। ਉਨ੍ਹਾਂ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਸੁਸਾਇਟੀ ਦੁਆਰਾ ਲਗਾਏ ਗਏ ਮੁਫਤ ਮੈਡੀਕਲ ਚੈੱਕਅਪ ਕੈਂਪ ਦੀ ਸ਼ਲਾਘਾ ਕੀਤੀ। ਇਸ ਮੈਡੀਕਲ ਚੈਕਅਪ ਕੈਂਪ ਸਿਵਲ ਹਸਪਤਾਲ ਰਾਜਪੁਰਾ ਦੇ ਜਨਰਲ ਸਰਜਨ ਡਾਕਟਰ ਵੀਪੀ ਸਿੰਘ ਤੇ ਉਨਾਂ ਦੀ ਟੀਮ ਵੱਲੋਂ 125 ਮਰੀਜ਼ਾਂ ਦੀ ਜਾਂਚ ਕੀਤੀ ਤੇ ਸੰਸਥਾ ਦੀ ਤਰਫੋਂ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੰਡੀਆਂ ਗਈਆ। ਇਸ ਮੌਕੇ ਪ੍ਰਧਾਨ ਜਸਮੇਰ ਸਿੰਘ ਭੱਲਾ ਅਤੇ ਚੇਅਰਮੈਨ ਜੋਗਿੰਦਰ ਸਿੰਘ ਟਾਈਗਰ ਨੇ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਸਮੇਤ ਡਾਕਟਰ ਵੀਪੀ ਸਿੰਘ ਤੇ ਉਨਾਂ ਦੀ ਟੀਮ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਸਲਾਹਕਾਰ ਰਵਿੰਦਰ ਸਿੰਘ ਸੈਣੀ, ਜਨਰਲ ਸਕੱਤਰ ਅਵਤਾਰ ਸਿੰਘ ਗਿੱਲ, ਸੀਨੀਅਰ ਵਾਈਸ ਪ੍ਰਧਾਨ ਨਰੇਸ਼ ਧੀਮਾਨ, ਸੀਨੀਅਰ ਵਾਈਸ ਪ੍ਰਧਾਨ ਪਰਮਜੀਤ ਸਿੰਘ ਮੱਟੂ, ਮੀਤ ਪ੍ਰਧਾਨ ਹਰਮੇਸ ਸਿੰਘ ਫਤਿਹ, ਕਾਰਜਕਾਰੀ ਮੈਂਬਰ ਗੁਰਜੰਟ ਸਿੰਘ, ਜੁਆਇੰਟ ਸਕੱਤਰ ਭਗਵੰਤ ਸਿੰਘ, ਪ੍ਰਚਾਰ ਸਕੱਤਰ ਮੇਜਰ ਸਿੰਘ, ਮੈਂਬਰ ਅਮਰਿਤ ਸਿੰਘ, ਗੁਰਮੀਤ ਸਿੰਘ ਬਿੱਟੂ ਸਮੇਤ ਹੋਰ ਹਾਜ਼ਰ ਸਨ।