ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Publish Date: Sun, 10 May 2026 04:20 PM (IST)
Updated Date: Sun, 10 May 2026 04:21 PM (IST)

ਫੋਟੋ 10ਪੀਟੀਐਲ: 4 ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਵਧੀਕ ਜ਼ਿਲ੍ਹਾ ਚੋਣ ਅਫਸਰ, ਪਟਿਆਲਾ ਸਿਮਰਪ੍ਰੀਤ ਕੌਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਲਦ ਜਾਰੀ ਕੀਤੇ ਜਾਣ ਵਾਲੇ ਸਪੈਸ਼ਲ ਇਨਟੈਂਸਿਵ ਰਿਵੀਜਨ (ਐਸ ਆਈ ਆਰ) ਪ੍ਰੋਗਰਾਮ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਸੀ ਪਾਰਟੀਆਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰੀ-ਰਿਵੀਜਨ ਗਤੀਵਿਧੀਆਂ ਤਹਿਤ ਮੌਜੂਦਾ ਵੋਟਰ ਸੂਚੀ ਦਾ ਸਾਲ 2003 ਦੀ ਆਖਰੀ ਸਪੈਸ਼ਲ ਇਨਟੈਂਸਿਵ ਰਿਵੀਜਨ ਨਾਲ ਮਿਲਾਣ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ, ਖਾਲੀ ਅਸਾਮੀਆਂ ਦੀ ਭਰਤੀ ਅਤੇ ਬੀ.ਐਲ.ਏ. ਦੀ ਨਿਯੁਕਤੀ ਆਦਿ ਕਾਰਜ ਤਰਜੀਹੀ ਤੌਰ ’ਤੇ ਕਰਵਾਏ ਜਾ ਰਹੇ ਹਨ। ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜਸੀ ਪਾਰਟੀਆਂ ਆਪਣੇ ਜ਼ਿਲ੍ਹਾ ਪ੍ਰਤੀਨਿਧੀਆਂ ਰਾਹੀਂ ਫਾਰਮ ਆਈ ਬੀਐਲਏ ਅਤੇ ਫਾਰਮ ਆਈ ਡੀ ਬੀਐਲਏ -2 ਭਰ ਕੇ ਬੀ.ਐਲ.ਏ. ਨਿਯੁਕਤ ਕਰ ਸਕਦੀਆਂ ਹਨ। ਨਵੇਂ ਰਿਵਾਈਜ਼ਡ ਫਾਰਮ ਆਈ ਡੀ ਬੀਐਲਏ-2 ਵਿੱਚ ਬੀ.ਐਲ.ਏ. ਦੀ ਫੋਟੋ ਅਤੇ ਮੋਬਾਈਲ ਨੰਬਰ ਦੇਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਕੁੱਲ 1786 ਪੋਲਿੰਗ ਸਟੇਸ਼ਨ ਹਨ ਅਤੇ ਸਮੂਹ ਰਾਜਸੀ ਪਾਰਟੀਆਂ ਵੱਲੋਂ ਹਰ ਪੋਲਿੰਗ ਸਟੇਸ਼ਨ ਲਈ ਬੀ.ਐਲ.ਏ. ਨਿਯੁਕਤ ਕਰਕੇ ਉਨ੍ਹਾਂ ਦੀਆਂ ਸੂਚੀਆਂ 15 ਮਈ 2026 ਤੱਕ ਜ਼ਿਲ੍ਹਾ ਚੋਣ ਦਫਤਰ, ਪਟਿਆਲਾ ਅਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਪਾਸ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਗਈ। ਏਡੀਸੀ ਨੇ ਦੱਸਿਆ ਕਿ ਮੌਜੂਦਾ ਸਮੇਂ ਤੱਕ ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਹੀ ਜ਼ਿਲ੍ਹਾ ਪੱਧਰ ’ਤੇ ਆਪਣੇ ਪ੍ਰਤੀਨਿਧੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ ਸਪੈਸ਼ਲ ਇਨਟੈਂਸਿਵ ਰਿਵੀਜਨ ’ਚ ਸਰਗਰਮ ਭੂਮਿਕਾ ਨਿਭਾਉਣ।