‘ਮੇਰੀ ਰਸੋਈ’ ਸਕੀਮ ਗਰੀਬ ਪਰਿਵਾਰਾਂ ਲਈ ਹੋਵੇਗੀ ਸਹਾਈ : ਰਾਏ
‘ਮੇਰੀ ਰਸੋਈ’ ਸਕੀਮ ਗਰੀਬ ਪਰਿਵਾਰਾਂ ਲਈ ਹੋਵੇਗੀ ਸਹਾਈ : ਰਾਏ
Publish Date: Mon, 11 May 2026 05:37 PM (IST)
Updated Date: Mon, 11 May 2026 05:39 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਉਣ ਲਈ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 40 ਲੱਖ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨੇ ਬਾਅਦ ਇਕ ਵਿਸ਼ੇਸ਼ ਕਿੱਟ ਮਿਲੇਗੀ, ਜਿਸ ’ਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ ਤੇ ਹਲਦੀ ਸਮੇਤ ਰਸੋਈ ਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹੋਣਗੀਆਂ। ਵਿਧਾਇਕ ਰਾਏ ਨੇ ਕਿਹਾ ਕਿ ਇਹ ਸਕੀਮ ਖ਼ਾਸ ਕਰਕੇ ਘਰੇਲੂ ਜ਼ਿੰਮੇਵਾਰੀਆਂ ਸੰਭਾਲਣ ਵਾਲੀਆਂ ਔਰਤਾਂ ਅਤੇ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੌਸ਼ਟਿਕ ਖ਼ੁਰਾਕ ਬੱਚਿਆਂ ਦੀ ਸਿੱਖਿਆ ਤੇ ਖੇਡਾਂ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ‘ਮੇਰੀ ਰਸੋਈ’ ਯੋਜਨਾ ਨੂੰ ਮਾਨ ਸਰਕਾਰ ਦਾ ਲੋਕ-ਪੱਖੀ ਮਾਡਲ ਦੱਸਦਿਆਂ ਕਿਹਾ ਕਿ ਵਧਦੀ ਮਹਿੰਗਾਈ ਦੇ ਦੌਰ ’ਚ ਇਹ ਕਦਮ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਨੂੰ ਵੱਡੀ ਵਿੱਤੀ ਰਾਹਤ ਪ੍ਰਦਾਨ ਕਰੇਗਾ।