ਮੰਡੋਫਲ ਖੇਤਰ ’ਚ ਸੜੀ ਕਣਕ ਸਬੰਧੀ ਵਿਧਾਇਕ ਲਖਵੀਰ ਸਿੰਘ ਰਾਏ ਪੀੜਤ ਕਿਸਾਨਾਂ ਨੂੰ ਮਿਲੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਿਪੋਰਟ ਬਣਾ ਕੇ ਪੰਜਾਬ ਸਰਕਾਰ ਨੂੰ ਭੇਜਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਆਪਣੇ ਵੱਲੋਂ ਨਿਜੀ ਤੌਰ ’ਤੇ ਪੀੜਿਤ ਪਰਿਵਾਰਾਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਜ਼ਿਲ੍ਹਾ ਪਰਿਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਅਤੇ ਹੋਰ ਅਹੁਦੇਦਾਰਾਂ ਵੱਲੋਂ ਵੀ ਸਹਿਯੋਗ ਕੀਤਾ ਜਾ ਰਿਹਾ ਹੈ। ਅਸੀਂ ਉਨ੍ਹਾਂ ਦੇ ਵੀ ਧੰਨਵਾਦੀ ਹਾਂ, ਜਿਨਾਂ ਨੇ ਇਸ ਦੁੱਖ ਦੀ ਘੜੀ ਦੇ ਵਿੱਚ ਪਰਿਵਾਰ ਦੀ ਬਾਂਹ ਫੜੀ ਹੈ।

ਮਹਿਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ। ਮੰਡੋਫਲ ਖੇਤਰ ’ਚ ਸੜੀ ਕਣਕ ਸਬੰਧੀ ਵਿਧਾਇਕ ਲਖਵੀਰ ਸਿੰਘ ਰਾਏ ਪੀੜਤ ਕਿਸਾਨਾਂ ਨੂੰ ਮਿਲੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਿਪੋਰਟ ਬਣਾ ਕੇ ਪੰਜਾਬ ਸਰਕਾਰ ਨੂੰ ਭੇਜਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਆਪਣੇ ਵੱਲੋਂ ਨਿਜੀ ਤੌਰ ’ਤੇ ਪੀੜਿਤ ਪਰਿਵਾਰਾਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਜ਼ਿਲ੍ਹਾ ਪਰਿਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਅਤੇ ਹੋਰ ਅਹੁਦੇਦਾਰਾਂ ਵੱਲੋਂ ਵੀ ਸਹਿਯੋਗ ਕੀਤਾ ਜਾ ਰਿਹਾ ਹੈ। ਅਸੀਂ ਉਨ੍ਹਾਂ ਦੇ ਵੀ ਧੰਨਵਾਦੀ ਹਾਂ, ਜਿਨਾਂ ਨੇ ਇਸ ਦੁੱਖ ਦੀ ਘੜੀ ਦੇ ਵਿੱਚ ਪਰਿਵਾਰ ਦੀ ਬਾਂਹ ਫੜੀ ਹੈ।
ਉਨ੍ਹਾਂ ਕਿਹਾ ਕਿ ਇਹ ਵੇਲਾ ਸਿਆਸਤ ਕਰਨ ਦਾ ਨਹੀਂ ਹੈ, ਅਜਿਹੇ ਵਿੱਚ ਹਰ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਪੀੜਿਤ ਪਰਿਵਾਰਾਂ ਦਾ ਸਾਥ ਦੇਵੇ। ਉਨ੍ਹਾਂ ਕਿਹਾ ਕਿ ਉਕਤ ਨੁਕਸਾਨ ਸਬੰਧੀ ਪੰਜਾਬ ਸਰਕਾਰ ਨੂੰ ਰਿਪੋਰਟ ਭੇਜੀ ਜਾ ਰਹੀ ਹੈ, ਜੋ ਵੀ ਮਦਦ ਸੰਭਵ ਹੋਵੇਗੀ, ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ।