ਵਿਧਾਇਕ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਰੁਪਏ ਦੇ ਚੈੱਕ
ਵਿਧਾਇਕ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਰੁਪਏ ਦੇ ਚੈੱਕ
Publish Date: Tue, 27 Jan 2026 06:17 PM (IST)
Updated Date: Tue, 27 Jan 2026 06:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਪੰਜਾਬ ਸਰਕਾਰ ਵੱਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਤੇ ਪਿੰਡਾਂ ਦੇ ਵਿਕਾਸ ਲਈ ਚਲਾਈ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਬੀਡੀਪੀਓ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਵਿਚ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇ ਚੈੱਕ ਵੰਡੇ। ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਅਨੁਸਾਰ ਪਿਛਲੇ ਸਾਲ ਤਿੰਨ ਪੰਚਾਇਤਾਂ ਨੂੰ ਤੇ ਅੱਜ 19 ਹੋਰ ਪੰਚਾਇਤਾਂ ਨੂੰ ਇਹ ਗ੍ਰਾਂਟ ਦਿੱਤੀ ਗਈ। ਪੰਚਾਇਤਾਂ ਇਹ ਰਾਸ਼ੀ ਗਲੀਆਂ-ਨਾਲੀਆਂ, ਸਟਰੀਟ ਲਾਈਟਾਂ ਜਾਂ ਸਾਂਝੀਆਂ ਥਾਵਾਂ ਵਰਗੇ ਵਿਕਾਸ ਕਾਰਜਾਂ ਤੇ ਖ਼ਰਚ ਸਕਣਗੀਆਂ। ਇਸ ਮੌਕੇ ਬੀਡੀਪੀਓ ਚੰਦ ਸਿੰਘ, ਸੀਨੀਅਰ ਆਗੂ ਪ੍ਰਤਾਪ ਸਿੰਘ ਬੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਰਣਜੀਤ ਸਿੰਘ ਪਨਾਗ, ਜਗਜੀਵਨ ਸਿੰਘ ਔਲਖ, ਬਲਾਕ ਪ੍ਰਧਾਨ ਜਸਵੰਤ ਸਿੰਘ ਤੇ ਪੀਏ ਸ਼ਾਹਬਾਜ਼ ਮੌਜੂਦ ਸਨ।