ਵਿਧਾਇਕ ਰਾਏ ਨੇ 1.54 ਕਰੋੜ ਦੇ ਚੈੱਕ ਵੰਡੇ
ਵਿਧਾਇਕ ਰਾਏ ਨੇ 1.54 ਕਰੋੜ ਦੇ ਚੈੱਕ ਵੰਡੇ
Publish Date: Wed, 20 May 2026 06:05 PM (IST)
Updated Date: Wed, 20 May 2026 06:07 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਮੂਲੇਪੁਰ ਵਿਖੇ ਵਿਕਾਸ ਕਾਰਜਾਂ ਲਈ 1.54 ਕਰੋੜ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਪਤਵੰਤੇ ਸੱਜਣ ਮੌਜੂਦ ਸਨ। ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਯਾਬ ਰੱਖਣ ਲਈ ਪਿੰਡ ਪੱਧਰ ’ਤੇ ਖੇਡ ਮੈਦਾਨ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਸਰੀਰਕ ਪੱਖੋਂ ਤੰਦਰੁਸਤ ਰਹਿਣ ਅਤੇ ਖੇਡਾਂ ਦੇ ਖੇਤਰ ਵਿੱਚ ਦੇਸ਼, ਸੂਬੇ ਤੇ ਪਿੰਡ ਦਾ ਨਾਂ ਰੋਸ਼ਨ ਕਰਨ। ਇਸ ਮੌਕੇ ਬੀਡੀਪੀਓ ਸਰਹਿੰਦ ਦੀਪ ਸ਼ਿਖਾ ਗਰਗ, ਰਾਜਦਵਿੰਦਰ ਸਿੰਘ ਲਾਡੀ, ਬਲਾਕ ਸੰਮਤੀ ਸਰਹਿੰਦ ਦੇ ਉਪ ਚੇਅਰਮੈਨ ਸਤਬੀਰ ਸਿੰਘ ਜੱਲਾ, ਬਲਾਕ ਸੰਮਤੀ ਮੈਂਬਰ ਹਰਮੇਸ਼ ਛੰਨਾ, ਮਨਦੀਪ ਪੋਲਾ, ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਇੰਦਰਦੀਪ ਸਿੰਘ ਸਰਪੰਚ ਸਾਨੀਪੁਰ, ਸਰਪੰਚ ਪਰਵਿੰਦਰ ਸਿੰਘ ਖੋਜੇ ਮਾਜਰਾ, ਸਰਪੰਚ ਗੁਰਦੀਪ ਸਿੰਘ ਛਲੇੜੀ, ਸਰਪੰਚ ਸਤਨਾਮ ਸਿੰਘ ਖਰੌੜਾ, ਸਰਪੰਚ ਰਜਿੰਦਰ ਸਿੰਘ ਖਰੌੜੀ, ਸਰਪੰਚ ਜਗਰੂਪ ਸਿੰਘ ਨੰਬਰਦਾਰ, ਗੁਰਸੇਵਕ ਸਿੰਘ ਸਾਨੀਪੁਰ ਅਤੇ ਜਤਿੰਦਰ ਸਿੰਘ ਖਰੇ ਵੀ ਮੌਜੂਦ ਸਨ।