ਵਿਧਾਇਕ ਰਾਏ ਨੇ ਦਫਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਵਿਧਾਇਕ ਰਾਏ ਨੇ ਦਫਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Publish Date: Fri, 13 Mar 2026 05:50 PM (IST)
Updated Date: Fri, 13 Mar 2026 05:51 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਪਣੇ ਦਫਤਰ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬਹੁਤੀਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਇਨ੍ਹਾਂ ਦੀਆਂ ਸਮੱਸਿਆਵਾਂ ਦੇ ਨਾਲ ਨਜਿੱਠਣਾ ਮੇਰਾ ਫਰਜ਼ ਹੈ। ਇਸ ਲਈ ਸਮੇਂ-ਸਮੇਂ ਤੇ ਲੋਕ ਮਿਲਣੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਜਿੱਥੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਹਨ, ਉੱਥੇ ਹੀ ਨਵੇਂ ਬਜਟ ਸੈਸ਼ਨ ’ਚ ਜਨਤਾ ਦੀ ਸੇਵਾ ਲਈ ਹੋਰ ਸਹੂਲਤਾਂ ਲਿਆਂਦੀਆਂ ਗਈਆਂ ਹਨ। ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰ ਬਣਾਉਣ ਦੇ ਲਈ ਸਿੱਖਿਆ ਕ੍ਰਾਂਤੀ 2. 0 ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਨੂੰ ਕਾਨਵੈਂਟ ਸਕੂਲਾਂ ਨਾਲੋਂ ਵੀ ਵਧੀਆ ਬਣਾਇਆ ਜਾ ਸਕੇ। ਇਸੇ ਤਰ੍ਹਾਂ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਲਈ ਨਵੇਂ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਨਵ ਟਿਵਾਣਾ, ਬਲਦੇਵ ਜਲਾਲ, ਬਹਾਦਰ ਜਲਾਲ, ਦਰਸ਼ਨ ਸਿੰਘ, ਸਰਪੰਚ ਸਤਪਾਲ ਸਿੰਘ, ਸਤਨਾਮ ਖਰੌੜਾ ਸਰਪੰਚ, ਗੁਰਮੇਲ ਸਿੰਘ ਪੰਡਰਾਲੀ, ਪ੍ਰੇਮ ਸਿੰਘ, ਰਵਿੰਦਰ ਸਿੰਘ, ਮਨਜੀਤ ਸਿੰਘ ਛਲੇੜੀ ਆਦਿ ਵੀ ਮੌਜੂਦ ਸਨ।