ਲੋਕਾਂ ਨੂੰ ਘਰ-ਘਰ ਜਾ ਕੇ ਕਰ ਰਹੇ ਹਾਂ ਜਾਗਰੂਕ : ਰਾਜਾ
ਮੁਫਤ ਇਲਾਜ ਕਾਰਡ ਬਣਾਉਣ ਲਈ ਲੋਕਾਂ ਨੂੰ ਘਰ-ਘਰ ਜਾ ਕੇ ਕਰ ਰਹੇ ਹਾਂ ਜਾਗਰੂਕ : ਰਾਜਾ
Publish Date: Sat, 18 Apr 2026 06:26 PM (IST)
Updated Date: Sun, 19 Apr 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਫਤਹਿਗੜ੍ਹ ਸਾਹਿਬ ਵਿੱਚ ਰਾਜਾ ਵੈਲਫੇਅਰ ਫਾਊਂਡੇਸ਼ਨ ਵੱਲੋਂ ਲੋਕ ਸੇਵਾ ਕੈਂਪ ਲਗਾਏ ਜਾ ਰਹੇ ਹਨ। ਇਸ ਤਹਿਤ ਬੀਤੇ ਦਿਨੀਂ ਪਿੰਡ ਭੈਰੋਂ ਪੁਰ ਵਿਖੇ ਕੈਂਪ ਲਾਇਆ ਗਿਆ। ਰਾਜਾ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੰਜਾਬ ਦੇ ਹਰ ਪਰਿਵਾਰ ਤੱਕ ਪਹੁੰਚਾਉਣ ਲਈ ਪਾਰਟੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤਿੰਨ ਕਰੋੜ ਲੋਕਾਂ ਦੇ ਪਰਿਵਾਰ ਦੇ ਮੁਖੀ ਹਨ ਅਤੇ ਹਰ ਪਰਿਵਾਰ ਦੀ ਸਿਹਤ, ਸਿੱਖਿਆ ਤੇ ਰੁਜਗਾਰ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ’ਤੇ ਹੈ। ਇਸ ਲਈ ਘਰ ਘਰ ਜਾ ਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ ਜਾਂ ਨਹੀਂ। ਪਾਰਟੀਬਾਜੀ ਅਤੇ ਧੜੇਬੰਦੀਆਂ ਕਾਰਨ ਬਹੁਤ ਸਾਰੇ ਲੋਕਾਂ ਦੇ ਮੁੱਖ ਮੰਤਰੀ ਮੁਫਤ ਇਲਾਜ ਕਾਰਡ ਨਹੀਂ ਬਣੇ ਸਨ। ਇਸ ਲਈ ਰਾਜਾ ਵੈੱਲਫੇਅਰ ਫਾਊਂਡੇਸ਼ਨ ਵੱਲੋਂ ਪਿੰਡਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਕਾਰਡ ਬਣਾਏ ਜਾ ਰਹੇ ਹਨ। ਅੱਜ ਪਿੰਡ ਭੈਰੋਂ ਪੁਰ ਵਿਖੇ ਲੱਗਭਗ 125 ਕਾਰਡ ਬਣਾਏ ਗਏ। ਇਸ ਤੋਂ ਇਲਾਵਾ ਪੈਨਸ਼ਨਾਂ ਅਤੇ ਹੋਰ ਲੋਕ ਭਲਾਈ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।