ਵਿਧਾਇਕ ਰਾਏ ਵੱਲੋਂ ਵੋਟਰਾਂ ਤੇ ਪ੍ਰਸ਼ਾਸਨ ਦਾ ਧੰਨਵਾਦ
ਨਗਰ ਕੌਂਸਲ ਸਰਹਿੰਦ ਦੀਆਂ ਚੋਣਾਂ ਮੁਕੰਮਲ ਹੋਣ ਮਗਰੋਂ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਵੱਧ-ਚੜ੍ਹ ਕੇ ਵੋਟ ਪਾਉਣ ਵਾਲੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ 23 ਵਾਰਡਾਂ ਦੀ ਚੋਣ ਸ਼ਾਂਤੀਪੂਰਵਕ ਮੁਕੰਮਲ ਹੋ ਗਈ ਹੈ, ਜਿਸ ਦੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ।
Publish Date: Tue, 26 May 2026 07:54 PM (IST)
Updated Date: Tue, 26 May 2026 07:55 PM (IST)
ਲਖਬੀਰ ਸਿੰਘ ਰਾਏ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨਗਰ ਕੌਂਸਲ ਸਰਹਿੰਦ ਦੀਆਂ ਚੋਣਾਂ ਮੁਕੰਮਲ ਹੋਣ ਮਗਰੋਂ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਵੱਧ-ਚੜ੍ਹ ਕੇ ਵੋਟ ਪਾਉਣ ਵਾਲੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ 23 ਵਾਰਡਾਂ ਦੀ ਚੋਣ ਸ਼ਾਂਤੀਪੂਰਵਕ ਮੁਕੰਮਲ ਹੋ ਗਈ ਹੈ, ਜਿਸ ਦੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ। ਵਿਧਾਇਕ ਰਾਏ ਨੇ ਸ਼ਾਂਤਮਈ ਮਾਹੌਲ ਬਣਾਈ ਰੱਖਣ ਲਈ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਸ਼ਹਿਰ ਵਾਸੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਗਰਮੀ ਦੀ ਪਰਵਾਹ ਕੀਤੇ ਬਿਨਾਂ ਸ਼ਹਿਰ ਦੇ ਵਿਕਾਸ ਨੂੰ ਗਤੀ ਦੇਣ ਲਈ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ ਹੈ। ਉਨ੍ਹਾਂ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਵੱਖ-ਵੱਖ ਉਮੀਦਵਾਰਾਂ ਵੱਲੋਂ ਲਾਈਆਂ ਗਈਆਂ ਠੰਢੇ ਪਾਣੀ ਦੀਆਂ ਛਬੀਲਾਂ ਦੀ ਵੀ ਸ਼ਲਾਘਾ ਕੀਤੀ।