ਕਣਕ ਦੇ ਨਾੜ ਦੀ ਸੰਭਾਲ ਲਈ ਮੋਬਾਈਲ ਵੈਨ ਕੀਤੀ ਰਵਾਨਾ
ਕਣਕ ਦੇ ਨਾੜ ਦੀ ਸਾਂਭ -ਸੰਭਾਲ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਵੈਨ ਰਵਾਨਾ
Publish Date: Sun, 29 Mar 2026 06:59 PM (IST)
Updated Date: Sun, 29 Mar 2026 07:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁੱਖ ਖੇਤੀਬਾੜੀ ਅਫ਼ਸਰ ਜਗਦੇਵ ਸਿੰਘ ਵੱਲੋ ਮੋਬਾਈਲ ਵੈਨ ਨੂੰ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸੀਆਰਐਮ ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਵਿਭਾਗ ਵੱਲੋ ਵੱਖ-ਵੱਖ ਗਤੀਵਿਧੀਆਂ ਤਹਿਤ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਤਾਂ ਕਿ ਪ੍ਰਦੂਸ਼ਨ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਾਲ ਜੀਰੋ ਬਰਨਿੰਗ ਦਾ ਟੀਚਾ ਰੱਖਿਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡ ਪੱਧਰੀ ਕੈਂਪ ਲਗਾ ਕੇ ਕਣਕ ਦੇ ਨਾੜ ਨੂੰ ਤੂੜੀ ਬਣਾਉਣ ਤੋ ਬਾਅਦ ਖੇਤਾਂ ਵਿਚ ਮਿਲਾਉਣ ਦੀ ਸਿਫਾਰਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇੰਨ ਸੀਟੂ ਸਕੀਮ ਅਧੀਨ ਆਈਈ.ਸੀ ਕੰਪੋਨੈਂਟ ਤਹਿਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੋਬਾਇਲ ਵੈਨ ਰਾਹੀਂ 4 ਮਈ ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਦਮਨ ਝਾਂਜੀ ਖੇਤੀਬਾੜੀ ਵਿਕਾਸ ਅਫ਼ਸਰ, ਅਭਿਸ਼ੇਕ ਵੈਦ ਸਹਾਇਕ ਖੇਤੀਬਾੜੀ ਇੰਜ਼ੀ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।