ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ’ਚ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਨਿਖੇਧੀ
ਪੈਨਸ਼ਨਰਾਂ ਦੀ ਮਹੀਨੇਵਾਰ ਮੀਟਿੰਗ ’ਚ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਨਿਖੇਧੀ
Publish Date: Sat, 09 May 2026 05:26 PM (IST)
Updated Date: Sat, 09 May 2026 05:26 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਹਰਜੀਤ ਸਿੰਘ ਤਰਖ਼ਾਣ ਮਾਜਰਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ। ਮੰਚ ਸੰਚਾਲਨ ਧਰਮ ਪਾਲ ਆਜ਼ਾਦ ਨੇ ਕੀਤਾ। ਮੀਟਿੰਗ ਦੇ ਸ਼ੁਰੂ ਵਿਚ ਵਿਛੜੇ ਪੈਨਸ਼ਨਰ ਪਰਮਜੀਤ ਸਿੰਘ ਚੀਮਾ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਜਨਰਲ ਸਕੱਤਰ ਧਰਮ ਪਾਲ ਆਜ਼ਾਦ ਅਤੇ ਚਰਨ ਸਿੰਘ ਸੋਖੇ ਨੇ ਸਟੇਟ ਇਕਾਈ ਦੀ ਚੋਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਇਕਾਈ ਵੱਲੋਂ ਭਜਨ ਸਿੰਘ ਗਿੱਲ, ਸੁਰਿੰਦਰ ਰਾਮ ਕੁੱਸਾ ਅਤੇ ਨਰਿੰਦਰ ਪਾਲ ਦੀ ਚੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੀਤਮ ਸਿੰਘ ਨਾਗਰਾ, ਪ੍ਰੇਮ ਸਿੰਘ ਨਲੀਨਾ, ਕਰਨੈਲ ਸਿੰਘ ਬਸੀ ਪਠਾਣਾਂ, ਮਹਿੰਦਰ ਸਿੰਘ ਜੱਲਾ, ਕੁਲਵੰਤ ਸਿੰਘ ਨੰਦਪੁਰ, ਕਰਨੈਲ ਸਿੰਘ ਵਜ਼ੀਰਾਬਾਦ ਅਤੇ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਪ੍ਰਤੀ ਮਾੜੀ ਸੋਚ ਦੀ ਨਿਖੇਧੀ ਕੀਤੀ। ਆਗੂਆਂ ਨੇ ਸਕੱਤਰੇਤ ਦੇ ਮੁਲਾਜ਼ਮ ਆਗੂਆਂ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਿਆਂ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਜਸਵਿੰਦਰ ਸਿੰਘ ਆਹਲੂਵਾਲੀਆ ਅਤੇ ਹਰਚੰਦ ਸਿੰਘ ਪੰਜੋਲੀ ਨੇ ਅਦਾਲਤ ’ਚ ਚੱਲ ਰਹੇ ਕੇਸਾਂ ਬਾਰੇ ਦੱਸਿਆ ਕਿ ਐਲਪੀਏ ਕੇਸ ਦੀ ਅਗਲੀ ਸੁਣਵਾਈ 25 ਮਈ 2026 ਨੂੰ ਹੈ, ਜਿਸ ਤੋਂ ਇਨਸਾਫ਼ ਦੀ ਉਮੀਦ ਹੈ। ਪੈਨਸ਼ਨਰਾਂ ਨੇ ਮੰਗ ਕੀਤੀ ਕਿ 2.59 ਗੁਣਾਕ ਨੋਸ਼ਨਲ ਫਿਕਸੇਸ਼ਨ ਲਾਗੂ ਕੀਤੀ ਜਾਵੇ, ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਨੇ ਸਭ ਦਾ ਧੰਨਵਾਦ ਕਰਦਿਆਂ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਮੱਘਰ ਸਿੰਘ ਅਮਲੋਹ, ਖੇਮ ਸਿੰਘ, ਸ਼ਿੰਗਾਰਾ ਸਿੰਘ ਭੜੀ, ਦਿਦਾਰ ਸਿੰਘ ਢਿੱਲੋਂ, ਪਰਮਜੀਤ ਸਿੰਘ ਅਮਲੋਹ, ਕਿਰਸਾਨ ਲਾਲ ਚਰਨਥਾਲ, ਜੋਗਾ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਰਾਮ ਮੂਰਤੀ ਖਮਾਣੋਂ, ਅਜ਼ੈਬ ਸਿੰਘ ਖਮਾਣੋਂ, ਹਰਪਾਲ ਸਿੰਘ, ਤਾਰਾ ਸਿੰਘ ਨਬੀਪੁਰ ਅਤੇ ਉਮ ਪ੍ਰਕਾਸ਼ ਬੱਸੀ ਪਠਾਣਾਂ ਵੀ ਮੌਜੂਦ ਸਨ।