ਮੂਨਕ ਪੁਲਿਸ ਵੱਲੋਂ 02 ਕੇਸ ਦਰਜ, 03 ਮੁਲਜ਼ਮ ਗ੍ਰਿਫਤਾਰ
ਮੂਨਕ ਪੁਲਿਸ ਵੱਲੋਂ 02 ਕੇਸ ਦਰਜ, 03 ਮੁਲਜ਼ਮ ਗ੍ਰਿਫਤਾਰ
Publish Date: Tue, 19 May 2026 04:08 PM (IST)
Updated Date: Wed, 20 May 2026 04:01 AM (IST)

ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ/ਮੂਨਕ : ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 10 ਮਈ ਤੋਂ 17 ਮਈ ਤੱਕ ਐੱਨਡੀਪੀਐੱਸ ਐਕਟ ਤਹਿਤ 2 ਕੇਸ ਦਰਜ ਕਰ ਕੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਕੋਲੋਂ 7 ਗ੍ਰਾਮ ਨਸ਼ੀਲਾ ਪਦਾਰਥ/ਚਿੱਟਾ ਬਰਾਮਦ ਕਰਵਾਇਆ ਗਿਆ ਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ। ਨਸ਼ਾ ਕਰਨ ਵਾਲੇ 9 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ। 2 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ’ਚ ਦਾਖਲ ਕਰਾਇਆ ਗਿਆ। ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 7 ਵਿਅਕਤੀਆਂ ਖ਼ਿਲਾਫ਼ ਰੋਕੂ ਕਾਰਵਾਈ ਅਮਲ ’ਚ ਲਿਆਂਦੀ ਗਈ ਤੇ ਵੱਖ-ਵੱਖ ਕੇਸਾਂ ’ਚ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਖਨੌਰੀ ਵੱਲੋਂ 2 (ਪੀਓਜ਼) ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵ੍ਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 105 ਟਰੈਫਿਕ ਚਲਾਨ ਕੀਤੇ ਗਏ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 35 ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ । ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ’ਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ੇ ਦਾ ਧੰਦਾ ਕਰਨ ਵਾਲੇ ਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ।