ਪੰਜਾਬ ਕਾਲਜ ਆਫ਼ ਲਾਅ ਵਿਖੇ ਮੂਟ ਕੋਰਟ ਮੁਕਾਬਲਾ ਕਰਵਾਇਆ
ਪੰਜਾਬ ਕਾਲਜ ਆਫ਼ ਲਾਅ ਵਿਖੇ ਮੂਟ ਕੋਰਟ ਮੁਕਾਬਲਾ ਕਰਵਾਇਆ
Publish Date: Sun, 26 Apr 2026 04:14 PM (IST)
Updated Date: Sun, 26 Apr 2026 04:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਕਾਲਜ ਆਫ਼ ਲਾਅ ਸਰਕੱਪੜਾ (ਚੁੰਨੀ ਕਲਾਂ) ਵਿਖੇ ਡਾ. ਵਰੁਣ ਸ਼ਰਮਾ ਅਤੇ ਸਮੂਹ ਸਟਾਫ਼ ਦੀ ਦੇਖਰੇਖ ਹੇਠ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ। ‘ਮਨੁੱਖੀ ਅਧਿਕਾਰ’ ਵਿਸ਼ੇ ’ਤੇ ਕਰਵਾਏ ਗਏ ਇਸ ਮੁਕਾਬਲੇ ’ਚ ਬੀਏ ਐੱਲਐੱਲਬੀ ਤੇ ਐੱਲਐੱਲਬੀ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਅਦਾਲਤੀ ਕਾਰਵਾਈ ਦਾ ਪ੍ਰਤੱਖ ਅਨੁਭਵ ਕਰਵਾਉਣਾ ਸੀ। ਇਸ ਮੌਕੇ ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਅਤੇ ਡਾਇਰੈਕਟਰ ਜੈਵੀਰ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਤਮ-ਵਿਸ਼ਵਾਸ ਵਧਾਉਣ ਲਈ ਅਜਿਹੇ ਮੁਕਾਬਲੇ ਕਰਵਾਉਣੇ ਬਹੁਤ ਜ਼ਰੂਰੀ ਹਨ ਤਾਂ ਜੋ ਭਵਿੱਖ ’ਚ ਉਹ ਵਕਾਲਤ ਦੇ ਕਿੱਤੇ ਨੂੰ ਬਿਹਤਰ ਢੰਗ ਨਾਲ ਨਿਭਾ ਸਕਣ। ਅੰਤ ’ਚ ਕਾਲਜ ਦੇ ਐੱਚਓਡੀ ਡਾ. ਵਰੁਣ ਸ਼ਰਮਾ ਨੇ ਪ੍ਰਬੰਧਕਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।