ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀ
ਖੰਭੇ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ, ਇਕ ਜ਼ਖਮੀ
Publish Date: Thu, 16 Apr 2026 06:09 PM (IST)
Updated Date: Fri, 17 Apr 2026 04:13 AM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ ਸਮਾਣਾ : ਬੀਤੀ ਰਾਤ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਉਸ ਦੇ ਨਾਲ ਸਵਾਰ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਪੂਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਵੀਰ ਸਿੰਘ ਉਰਫ਼ ਰਿੰਕੂ (25) ਦੀ ਮਾਤਾ ਕ੍ਰਿਸ਼ਨਾ ਦੇਵੀ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਬੀਤੀ ਰਾਤ ਦੋਵੇਂ ਭਰਾ ਮੋਟਰਸਾਈਕਲ ਤੇ ਸਵਾਰ ਹੋ ਕੇ ਘਰੋਂ ਸਬਜ਼ੀ ਲੈਣ ਗਏ ਸਨ। ਰੋਜ਼ ਗਾਰਡਨ ਕਲੋਨੀ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ ਕਿਨਾਰੇ ਲੱਗੇ ਇੱਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਇਸ ਹਾਦਸੇ ’ਚ ਦੋਵੇਂ ਭਰਾ ਮੋਟਰਸਾਈਕਲ ਸਮੇਤ ਸੜਕ ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਵੀਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਗੰਭੀਰ ਜ਼ਖ਼ਮੀ ਰਘੁਵੀਰ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ। ਅਧਿਕਾਰੀ ਅਨੁਸਾਰ ਮ੍ਰਿਤਕ ਦੀ ਮਾਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਭਾਰਤੀ ਨਿਆ ਸੰਹਿਤਾ ਦੀ ਧਾਰਾ 194 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।