ਗਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ
ਗਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਮਾਂ ਦਿਵਸ
Publish Date: Fri, 08 May 2026 06:25 PM (IST)
Updated Date: Fri, 08 May 2026 06:26 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਗਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਚੇਅਰਮੈਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਦੀ ਦੇਖ-ਰੇਖ ਵਿੱਚ ਮਾਂ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਮਾਂ ਦੀ ਮਹੱਤਤਾ ਵਿਸ਼ੇ ’ਤੇ ਭਾਸ਼ਣ ਦਿੱਤਾ ਗਿਆ ਅਤੇ ਬੱਚਿਆਂ ਵੱਲੋਂ ਵੱਖ-ਵੱਖ ਭਾਸ਼ਾਵਾਂ ਵਿੱਚ ਕਵਿਤਾਵਾਂ ਸੁਣਾਈਆਂ ਗਈਆਂ। ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਸੁੰਦਰ ਕਾਰਡ ਬਣਾਏ ਅਤੇ ਇਸ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਰੀਤ ਵਾਧਵਾ ਤੇ ਹਰਗੁਨ ਨੇ ਪਹਿਲਾ, ਏਕਮਜੋਤ ਤੇ ਅਸਥਰ ਨੇ ਦੂਜਾ ਜਦਕਿ ਅਮਨਪ੍ਰੀਤ ਤੇ ਇਸ਼ਮੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਰੂਹੀ ਸ਼ਰਮਾ ਨੂੰ ਕੌਂਸਲੇਸ਼ਨ ਇਨਾਮ ਨਾਲ ਨਿਵਾਜਿਆ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਅਧਿਆਪਕ ਪਰਮਿੰਦਰ ਕੌਰ ਅਤੇ ਨਰਿੰਦਰ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ ਅਤੇ ਅਰਸ਼ਦੀਪ ਕੌਰ ਨੇ ਪ੍ਰੋਗਰਾਮ ਦਾ ਸੰਚਾਲਨ ਬਾਖ਼ੂਬੀ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਕੋਆਰਡੀਨੇਟਰ ਸ਼ੁਭਮ ਗੁਪਤਾ, ਹਰਮੇਸ਼, ਜਸਵਿੰਦਰ ਮਣਕੂ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ। ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਤੇ ਬੱਚੇ ਦਾ ਰਿਸ਼ਤਾ ਦੁਨੀਆ ਵਿਚ ਸਭ ਤੋਂ ਮਹੱਤਵਪੂਰਨ ਅਤੇ ਕੀਮਤੀ ਹੁੰਦਾ ਹੈ।