ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ
ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ
Publish Date: Tue, 19 May 2026 05:37 PM (IST)
Updated Date: Tue, 19 May 2026 05:40 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਰਹਿੰਦ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਅਣਪਛਾਤੇ ਬਾਈਕ ਚੋਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਪ੍ਰਿਤਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪ੍ਰੀਤ ਨਗਰ, ਸਰਹਿੰਦ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਮੁੱਦਈ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਆਦਰਸ਼ ਨਗਰ ਸਰਹਿੰਦ ਵਿਖੇ ਲਾਕ ਲਗਾ ਕੇ ਖੜ੍ਹਾ ਕੀਤਾ ਸੀ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਮੋਟਰਸਾਈਕਲ ਉੱਥੋਂ ਗਾਇਬ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।