ਰੋਜ਼ਾ ਸ਼ਰੀਫ਼ ਆਏ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ
ਰੋਜ਼ਾ ਸ਼ਰੀਫ਼ ਆਏ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ
Publish Date: Sun, 10 May 2026 05:37 PM (IST)
Updated Date: Sun, 10 May 2026 05:39 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਇਤਿਹਾਸਕ ਅਸਥਾਨ ਰੋਜ਼ਾ ਸ਼ਰੀਫ਼ ਵਿਖੇ ਆਏ ਇਕ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਫਤਹਿਗੜ੍ਹ ਸਾਹਿਬ ਪੁਲਿਸ ਨੇ ਨਸੀਬ ਅਹਿਮਦ ਪੁੱਤਰ ਅੱਲਾ ਦਿਆ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਮੋਟਰਸਾਈਕਲ ’ਤੇ ਰੋਜ਼ਾ ਸ਼ਰੀਫ਼ ਫਤਹਿਗੜ੍ਹ ਸਾਹਿਬ ਵਿਖੇ ਆਇਆ ਸੀ। ਉਸ ਨੇ ਆਪਣਾ ਮੋਟਰਸਾਈਕਲ ਰੋਜ਼ਾ ਸ਼ਰੀਫ਼ ਦੇ ਅੰਦਰ ਖੜ੍ਹਾ ਕੀਤਾ ਸੀ ਪਰ ਜਦੋਂ ਉਹ ਵਾਪਸ ਆਇਆ ਤਾਂ ਉੱਥੋਂ ਮੋਟਰਸਾਈਕਲ ਗਾਇਬ ਸੀ। ਸ਼ਿਕਾਇਤਕਰਤਾ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਉਸ ਦਾ ਮੋਟਰਸਾਈਕਲ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਚੋਰੀ ਕਰ ਲਿਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।