ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Publish Date: Sun, 10 May 2026 05:37 PM (IST)
Updated Date: Sun, 10 May 2026 05:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਇਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਮਾਮਲੇ ’ਚ ਖਮਾਣੋਂ ਪੁਲਿਸ ਨੇ ਦਿਲਸ਼ੇਰ ਸਿੰਘ ਪੁੱਤਰ ਬਲਵੀਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ 8 ਮਈ ਨੂੰ ਉਸ ਦਾ ਭਰਾ ਵਰਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਦੇ ਅਣਪਛਾਤੇ ਚਾਲਕ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਵਰਿੰਦਰ ਸਿੰਘ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।