ਵੱਖ ਵੱਖ ਵਿੱਦਿਅਕ ਸੰਸਥਾਵਾਂ ’ਚ ਹੋਇਆ ਸਮਝੌਤਾ
ਦੇਸ਼ ਭਗਤ ਯੂਨੀਵਰਸਿਟੀ ਅਤੇ ਨੈਸ਼ਨਲ ਇੰਸਟੀਚਿਊਟ ਆਫ ਸੋਸ਼ਲ ਡਿਫੈਂਸ ਵਿਚਾਲੇ ਸਮਝੌਤਾ ਸਹੀਬੰਦ
Publish Date: Sun, 26 Apr 2026 04:22 PM (IST)
Updated Date: Sun, 26 Apr 2026 04:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਰਾਸ਼ਟਰੀ ਸਮਾਜਿਕ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਿਤਾ ਮੰਤਰਾਲੇ ਅਧੀਨ ਸੰਸਥਾ ਨੈਸ਼ਨਲ ਇੰਸਟੀਚਿਊਟ ਆਫ ਸੋਸ਼ਲ ਡਿਫੈਂਸ (ਐਨਆਈਐਸਡੀ) ਨਾਲ ਇਕ ਸਮਝੌਤਾ ਸਹੀਬੰਦ ਕੀਤਾ ਹੈ। ਇਹ ਸਹਿਯੋਗ ਦੇਸ਼ ਵਿਚ ਸਮਾਵੇਸ਼ੀ ਵਿਕਾਸ, ਸਮਾਜਿਕ ਸਸ਼ਕਤੀਕਰਨ ਅਤੇ ਕਮਿਊਨਿਟੀ ਆਧਾਰਿਤ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਦੀ ਸਾਂਝੀ ਵਚਨਬੱਧਤਾ ਦਾ ਹਿੱਸਾ ਹੈ। ਇਸ ਸਬੰਧੀ ਸਮਝੌਤਾ ਪੱਤਰ (ਐਮਓਯੂ) ਤੇ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਿਤਾ ਵਿਭਾਗ ਦੇ ਡਾਇਰੈਕਟਰ ਗੌਰਵ ਰਾਜਾਵਤ ਵੱਲੋਂ ਚੰਡੀਗੜ੍ਹ ਵਿਖੇ ਚਿੰਤਨ ਸ਼ਿਵਿਰ ਦੌਰਾਨ ਦਸਤਖਤ ਕੀਤੇ ਗਏ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਕੇਂਦਰੀ ਮੰਤਰੀ ਵੀਰੇਂਦਰ ਕੁਮਾਰ ਤੇ ਰਾਜ ਮੰਤਰੀ ਬੀਐਲ ਵਰਮਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਸਮਝੌਤੇ ਰਾਹੀਂ ਦੇਸ਼ ਭਗਤ ਯੂਨੀਵਰਸਿਟੀ ਆਪਣੀ ਅਕਾਦਮਿਕ ਮਹਾਰਤ ਅਤੇ ਖੋਜ ਸਮਰੱਥਾ ਰਾਹੀਂ ਸਮਾਜਿਕ ਭਲਾਈ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਹਿਯੋਗ ਕਰੇਗੀ। ਇਸ ਵਿੱਚ ਸਿਖਲਾਈ ਮਾਡਿਊਲ, ਜਾਗਰੂਕਤਾ ਮੁਹਿੰਮਾਂ ਅਤੇ ਪ੍ਰਭਾਵਸ਼ਾਲੀ ਖੋਜ ਪ੍ਰੋਜੈਕਟ ਸ਼ਾਮਲ ਰਹਿਣਗੇ। ਯੂਨੀਵਰਸਿਟੀ ਲੀਡਰਸ਼ਿਪ ਨੇ ਰਾਸ਼ਟਰ ਨਿਰਮਾਣ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਹ ਕਦਮ ਵਿਕਸਿਤ ਭਾਰਤ 2047 ਦੇ ਰਾਸ਼ਟਰੀ ਵਿਜ਼ਨ ਅਨੁਸਾਰ ਉੱਚ ਸਿੱਖਿਆ ਸੰਸਥਾਵਾਂ ਨੂੰ ਸਮਾਜਿਕ ਤਬਦੀਲੀ ਦੇ ਕੇਂਦਰ ਵਜੋਂ ਸਥਾਪਿਤ ਕਰਨ ਦੀ ਦਿਸ਼ਾ ਵੱਲ ਵਧਾਇਆ ਗਿਆ ਹੈ।