ਅੱਗ ਨਾਲ ਨੁਕਸਾਨੀ ਫ਼ਸਲ ’ਤੇ ਮੁਕਾਰੋਪੁਰ ਵੱਲੋਂ ਮਦਦ ਦਾ ਭਰੋਸਾ
ਅੱਗ ਨਾਲ ਨੁਕਸਾਨੀ ਫ਼ਸਲ ’ਤੇ ਮੁਕਾਰੋਪੁਰ ਵੱਲੋਂ ਮਦਦ ਦਾ ਭਰੋਸਾ
Publish Date: Fri, 17 Apr 2026 06:22 PM (IST)
Updated Date: Sat, 18 Apr 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਹਾਲ ਹੀ ਵਿੱਚ ਅੱਗ ਲੱਗਣ ਕਾਰਨ ਕਈ ਕਿਸਾਨਾਂ ਦੀ ਖੜ੍ਹੀ ਕਣਕ ਸੜ ਕੇ ਸੁੁਆ ਹੋ ਗਈ, ਜਿਸ ਨਾਲ ਉਨ੍ਹਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਇਸ ਸਬੰਧੀ ਜਥੇਦਾਰ ਮਨਮੋਹਨ ਸਿੰਘ ਮੁਕਾਰੋਪੁਰ, ਮੈਂਬਰ ਟਰਸਟੀ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਵੱਲੋਂ ਪ੍ਰਭਾਵਿਤ ਕਿਸਾਨਾਂ ਨਾਲ ਗਹਿਰੀ ਹਮਦਰਦੀ ਪ੍ਰਗਟ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਇਸ ਤਰ੍ਹਾਂ ਅੱਗ ਦੀ ਭੇਟ ਚੜ੍ਹ ਜਾਣਾ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇਪਿਛਲੇ ਦਿਨੀਂ ਚੰਡੀਗੜ੍ਹ ਦੇ ਪਾਰਟੀ ਮੁੱਖ ਦਫ਼ਤਰ ਵਿੱਚ ਮੀਟਿੰਗ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜਨ ਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰਨ ਦਾ ਭਰੋਸਾ ਦਿੱਤਾ ਸੀ। ਇਸ ਤਹਿਤ ਉਨ੍ਹਾਂ ਵੱਲੋਂ ਪਾਰਟੀ ਦੇ ਸਾਰੇ ਆਗੂਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ ਕਿ ਆਪਣੇ-ਆਪਣੇ ਹਲਕਿਆਂ ਵਿੱਚ ਜਿੱਥੇ ਵੀ ਕਿਸੇ ਕਿਸਾਨ ਦਾ ਨੁਕਸਾਨ ਹੋਵੇ, ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇ। ਜਥੇ. ਮੁਕਾਰੋਪੁਰ ਨੇ ਕਿਹਾ ਕਿ ਉਹ ਇਸ ਮੁਸ਼ਕਲ ਘੜੀ ਵਿੱਚ ਪ੍ਰਭਾਵਿਤ ਕਿਸਾਨਾਂ ਦੇ ਨਾਲ ਖੜ੍ਹੇ ਹਨ ਤੇ ਜਿਸ ਕਿਸੇ ਵੀ ਕਿਸਾਨ ਨੂੰ ਮਦਦ ਦੀ ਲੋੜ ਹੋਵੇਗੀ, ਉਨ੍ਹਾਂ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ।